ਇਸ ਸਮੇਂ ਦੀ ਵੱਡੀ ਖ਼ਬਰ
6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਿਸੇ ਵੀ ਸਮੇਂ ਸੌਂਪੀ ਜਾ ਸਕਦੀ ਹੈ ਸਰਕਾਰ ਨੂੰ
ਪੰਜਾਬ ਸਰਕਾਰ ਦੇ 7ਲੱਖ ਮੁਲਾਜ਼ਮ ਤੇ ਪੈਨਸ਼ਨਰ ਉਡੀਕ ਰਹੇ ਹਨ ਤਨਖ਼ਾਹ ਕਮਿਸ਼ਨ ਦੀ ਰਿਪੋਰਟ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਤੋਂ ਸਰਕਾਰ ਵਿਰੁੱਧ ਖੋਲ੍ਹਿਆ ਜਾ ਰਿਹਾ ਹੈ ਮੋਰਚਾ
ਚੰਡੀਗੜ੍ਹ, 24 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਬਣਾਏ ਸਰਕਾਰੀ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਕਿਸੇ ਵੀ ਸਮੇਂ ਪੰਜਾਬ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ। ਇਸ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਸਰਕਾਰ ਦੇ 7 ਲੱਖ ਦੇ ਕਰੀਬ ਮੁਲਾਜ਼ਮ ਬੜੀ ਬੇਸਬਰੀ ਨਾਲ ਕਾਫੀ ਲੰਬੇ ਸਮੇਂ ਤੋਂ ਉਡੀਕ ਰਹੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀ ਸਰਕਾਰ ਬਣਦਿਆਂ ਹੀ ਇਹ ਤਿੰਨ ਮੈਂਬਰੀ ਕਮਿਸ਼ਨ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਜੈ ਸਿੰਘ ਗਿੱਲ ਦੀ ਅਗਵਾਈ ਹੇਠ ਬਣਾਇਆ ਸੀ ਤੇ ਇਸ ਵਿੱਚ ਦੋ ਹੋਰ ਮੈਂਬਰ ਡੀ.ਐਸ.ਕੱਲਾ ਅਤੇ ਰਿਟਾਇਰਡ ਆਈ.ਏ.ਐਸ ਸੁਰਜੀਤ ਸਿੰਘ ਰਾਜਪੂਤ ਸਨ। ਇਸ ਕਮਿਸ਼ਨ ਦੀ ਮਿਆਦ 31 ਮਾਰਚ 2021 ਨੂੰ ਖਤਮ ਹੋ ਰਹੀ ਹੈ। ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਅੱਜ ਤੋਂ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਣ ਦਾ ਫੈਸਲਾ ਕੀਤਾ ਹੋਇਆ ਹੈ।