ਇਸ ਸਮੇਂ ਦੀ ਵੱਡੀ ਖ਼ਬਰ
ਇਜ਼ਰਾਇਲੀ ਦੂਤਵਾਸ ਤੇ ਹਮਲੇ ਦੀ ਜੈਸ਼-ਉਲ-ਹਿੰਦ ਨੇ ਲਈ ਜ਼ਿੰਮੇਵਾਰੀ

ਨਵੀਂ ਦਿੱਲੀ, 30ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਇਜ਼ਰਾਇਲੀ ਦੂਤਵਾਸ ਤੇ ਹਮਲੇ ਦੀ ਜ਼ਿੰਮੇਵਾਰੀ ਇਕ ਆਤਕਵਾਦੀ ਸੰਗਠਨ ਨੇ ਲੈਣ ਦਾ ਦਾਅਵਾ ਕੀਤਾ ਹੈ। ਜਾਣਕਾਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਸ਼-ਉਲ-ਹਿੰਦ ਨਾਮ ਦੇ ਆਤਕਵਾਦੀ ਸੰਗਠਨ ਨੇ ਦਿੱਲੀ ਵਿੱਚ ਇਜ਼ਰਾਇਲੀ ਦੂਤਵਾਸ ਦੇ ਸਾਹਮਣੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ।






















