ਇਸ ਸਮੇਂ ਦੀ ਵੱਡੀ ਖ਼ਬਰ
ਡਾ. ਭੀਮ ਰਾਓ ਅੰਬੇਦਕਰ ਜਯੰਤੀ ਤੇ ਸੁਖਬੀਰ ਬਾਦਲ ਵੱਲੋਂ ਵੱਡੇ ਸਿਆਸੀ ਐਲਾਨ

ਜਲੰਧਰ, 14 ਅਪ੍ਰੈਲ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡਾ.ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਤੇ ਵੱਡੇ ਐਲਾਨ ਕੀਤੇ ਹਨ।ਉਹਨਾਂ ਨੇ ਕਿਹਾ ਕਿ ਜੇਕਰ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ ਨਾਲ ਹੀ ਇਹ ਵੀ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ਤੇ ਦੋਆਬੇ ਵਿੱਚ ਯੂਨੀਵਰਸਿਟੀ ਬਣਾਈ ਜਾਵੇਗੀ।























