ਇਸ ਸਮੇਂ ਦੀ ਵੱਡੀ ਖ਼ਬਰ
ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ
ਲਾਕਡਾਊਨ ਵਿੱਚ ਕੀਤਾ ਗਿਆ ਵਾਧਾ
ਮੈਟਰੋ ਸੇਵਾ ਵੀ ਰਹੇਗੀ ਬੰਦ
ਮੈਡੀਕਲ ਸੇਵਾਵਾਂ ਤੋਂ ਇਲਾਵਾ ਹੋਰ ਜ਼ਰੂਰੀ ਸੇਵਾ ਲਈ ਛੂਟ

ਨਵੀਂ ਦਿੱਲੀ, 9ਮਈ(ਵਿਸ਼ਵ ਵਾਰਤਾ)- ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਕ ਵੱਡਾ ਫੈਸਲਾ ਲਿਆ ਹੈ। ਦਿੱਲੀ ਵਿੱਚ ਇਕ ਹਫਤੇ ਲਈ ਲਾਕਡਾਊਨ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਇਹ ਲਾਕਡਾਊਨ 17 ਮਈ ਤੱਕ ਜਾਰੀ ਰਹੇਗਾ ਅਤੇ ਦਿੱਲੀ ਵਿੱਚ ਮੈਟਰੋ ਸੇਵਾ ਵੀ ਬੰਦ ਰਹੇਗੀ। ਇਸ ਤੋਂ ਇਲਾਵਾ ਮੈਡੀਕਲ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੂਟ ਦਿੱਤੀ ਗਈ ਹੈ।






















