ਇਸ ਸਮੇਂ ਦੀ ਵੱਡੀ ਖ਼ਬਰ
ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ
31 ਮਈ ਤੱਕ ਸੂਬੇ ਵਿੱਚ ਵਧਾਈਆਂ ਪਾਬੰਦੀਆਂ
ਚੰਡੀਗੜ੍ਹ, 16ਮਈ(ਵਿਸ਼ਵ ਵਾਰਤਾ)- ਇਸ ਸਮੇਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ। ਉੱਚ ਪੱਧਰੀ ਬੈਠਕ ਵਿਚ ਰਾਜ ਦੀ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦੇ ਹੋਏ 31 ਮਈ ਤੱਕ ਦੀਆਂ ਸਾਰੀਆਂ ਮੌਜੂਦਾ ਪਾਬੰਦੀਆਂ ਵਧਾਉਣ ਦੇ ਆਦੇਸ਼ ਦਿੱਤੇ ਹਨ।ਇਹ ਫੈਸਲਾ ਕੋਰੋਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਧਿਕਾਰੀ ਨੂੰ ਸਮਾਜਿਕ ਦੂਰੀ ਦੇ ਨਿਯਮਾਂ, ਬਾਜ਼ਾਰਾਂ ਅਤੇ ਜਨਤਕ ਟ੍ਰਾਂਸਪੋਰਟ ਵਿੱਚ ਭੀੜ ਨੂੰ ਨਿਯਮਿਤ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਲਈ ਨਿਰਧਾਰਿਤ ਜੁਰਮਾਨੇ ਲਗਾਉਣ ਦੇ ਨਾਲ ਰਾਜ ਸਰਕਾਰ ਵੱਲੋਂ ਦਿੱਤੇ ਸਾਰੇ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ।