ਇਸ ਸਮੇਂ ਦੀ ਵੱਡੀ ਖ਼ਬਰ
ਗਾਜ਼ੀਪੁਰ ਬਾਰਡਰ ਤੇ ਮਹਾਂਪੰਚਾਇਤ ਅੱਜ

ਦਿੱਲੀ, 4 ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਗਾਜ਼ੀਪੁਰ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੇ ਕਾਫਿਲੇ ਤੇ ਅਲਵਰ ਵਿੱਚ ਹੋਏ ਹਮਲੇ ਨੂੰ ਲੈ ਕੇ ਮਹਾਂਪੰਚਾਇਤ ਬੁਲਾਈ ਗਈ ਹੈ। ਰਾਕੇਸ਼ ਟਿਕੈਤ ਦੇ ਕਾਫਿਲੇ ਤੇ ਅਲਵਰ ਵਿਚ ਹੋਏ ਹਮਲੇ ਤੋਂ ਬਾਅਦ ਪੱਛਮੀ ਉਤਰ ਪ੍ਰਦੇਸ਼ ਵਿੱਚ ਪੰਚਾਇਤ ਚੋਣਾਂ ਦੇ ਸਮੀਕਰਨ ਬਦਲ ਸਕਦੇ ਹਨ।ਅੱਜ ਦੀ ਮਹਾਂਪੰਚਾਇਤ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਤੇਜ਼ ਕਰਨ ਲਈ ਫੈਸਲੇ ਲਏ ਜਾ ਸਕਦੇ ਹਨ।






















