ਇਹਨਾਂ ਸਿਆਸੀ ਆਗੂਆਂ ਨੇ ਕੀਤਾ ਵੋਟ ਦੇ ਅਧਿਕਾਰ ਦਾ ਇਸਤੇਮਾਲ
ਪੜ੍ਹੋ, ਲੋਕਾਂ ਨੂੰ ਦਿੱਤਾ ਕੀ ਸੁਨੇਹਾ
ਚੰਡੀਗੜ੍ਹ, 20 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਲੋਕਾਂ ਦੇ ਨਾਲ ਕਈ ਸਿਆਸੀ ਆਗੂਆਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਹੈ। ਇਹਨਾਂ ਵਿੱਚ ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ,ਬਠਿੰਡਾ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ।
ਆਪਣੀ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰੋ…ਜਿਸਨੂੰ ਮਰਜ਼ੀ ਵੋਟ ਪਾਓ ਪਰ ਆਪਣੀ ਮਰਜ਼ੀ ਨਾਲ਼ ਪਾਓ…ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵੋਟ ਪਾਓ… pic.twitter.com/0IgwP0UaiL
— Bhagwant Mann (@BhagwantMann) February 20, 2022