ਚੰਡੀਗੜ•, 8 ਅਗਸਤ (ਵਿਸ਼ਵ ਵਾਰਤਾ)- ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 14 ਨੌਜਵਾਨਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਅਤੇ ਸੁਖਨਾ ਝੀਲ ਦਾ ਦੌਰਾਨ ਕੀਤਾ।
ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਨੌਜਵਾਨ ਪੰਜਾਬ ਵਿਧਾਨ ਸਭਾ ਦੇ ਸਦਨ ਅਤੇ ਲਾਇਬਰੇਰੀ ਵਿਖੇ ਗਏ ਜਿੱਥੇ ਵਿਧਾਨ ਸਭਾ ਦੇ ਮੁਲਾਜ਼ਮਾਂ ਨੇ ਉਨ•ਾਂ ਨੂੰ ਵਿਸਥਾਰ ਵਿੱਚ ਸਮੁੱਚੀ ਪ੍ਰਕ੍ਰਿਆ ਬਾਰੇ ਜਾਣੂੰ ਕਰਵਾਇਆ।
ਬੁਲਾਰੇ ਨੇ ਦੱਸਿਆ ਕਿ ਗਰੁੱਪ ਨੇ ਵਿਧਾਨ ਸਭਾ ਦੇ ਮੁਲਾਜ਼ਮਾਂ ਪਾਸੋਂ ਸਦਨ ਦੇ ਵਿਧਾਨਕ ਕੰਮਕਾਜ ਅਤੇ ਮਰਿਆਦਾ ਦੇ ਨਿਯਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ•ਾਂ ਨੇ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਜੋ ਕੈਪੀਟੌਲ ਕੰਪਲੈਕਸ ਦਾ ਹਿੱਸਾ ਹੈ, ਦਰਮਿਆਨ ਖੁੱਲ•ੇ ਮੈਦਾਨ ਦਾ ਵੀ ਦੌਰਾ ਕੀਤਾ। ਇਸ ਤੋਂ ਬਾਅਦ ਸੁਖਨਾ ਝੀਲ ਦਾ ਦੌਰਾ ਕਰਕੇ ਕਰੂਜ਼ ਦੀ ਸਵਾਰੀ ਦਾ ਆਨੰਦ ਮਾਣਿਆ।
ਪੰਜਾਬ ਟੂਰ ਦੇ ਹਿੱਸੇ ਵਜੋਂ ਚੰਡੀਗੜ• ਦੌਰੇ ਬਾਰੇ ਆਪਣਾ ਤਜਰਬਾ ਸਾਂਝਾ ਕਰਦਿਆਂ ਗਰੁੱਪ ਦੇ ਮੈਂਬਰ ਗੁਰਜੋਤ ਸਿੰਘ ਤਨੇਜਾ ਨੇ ਦੱਸਿਆ ਕਿ ਇਹ ਦੌਰਾ ਉਨ•ਾਂ ਨੂੰ ਲਈ ਬਹੁਤ ਉਤਸੁਕਤਾ ਭਰਿਆ ਹੈ ਖਾਸ ਕਰਕੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨਾ ਜਿੱਥੇ ਉਨ•ਾਂ ਨੂੰ ਵਿਧਾਨ ਕੰਮਕਾਜ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਗਰੁੱਪ ਦੇ ਮੈਂਬਰਾਂ ਨੇ ਦੱਸਿਆ,”ਵਿਸ਼ਵ ਪੱਧਰ ‘ਤੇ ਪ੍ਰਸਿੱਧ ਫਰਾਂਸ ਦੇ ਆਰਕੀਟੈਕਟ ਲੀ ਕਾਰਬੁਜ਼ੀਅਰ ਦੀ ਰੂਪ-ਰੇਖਾ ਮੁਤਾਬਕ ਵਿਕਸਤ ਕੀਤੇ ਖੂਬਸੂਰਤ ਸ਼ਹਿਰ ਦੇ ਖਾਕੇ ਤੇ ਨਮੂਨੇ ਨੂੰ ਦੇਖਣ ਦੀ ਸਾਡੀ ਤੀਬਰ ਇੱਛਾ ਸੀ।”
ਇਨ•ਾਂ ਨੌਜਵਾਨਾਂ ਨੇ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਸ਼ੁਰੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਖਾਸ ਕਰਕੇ ਹੁਣ ਤੱਕ ਪੰਜਾਬ ਨਾ ਆਉਣ ਵਾਲੇ ਨੌਜਵਾਨਾਂ ਨੂੰ ਸੂਬੇ ਵਿੱਚ ਆਉਣ ਦਾ ਸੱਦਾ ਦਿੱਤਾ ਹੈ।
ਇਨ•ਾਂ ਨੌਜਵਾਨਾਂ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲਣ ਅਤੇ ਉਥੋਂ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸਕ ਵਿਰਸੇ ਬਾਰੇ ਜਾਣਨ ਲਈ ਉਨ•ਾਂ ਦੇ ਮਨ ਵਿੱਚ ਬਹੁਤ ਚਾਅ ਹੈ।
ਇਸ ਗਰੁੱਪ ਨੇ ਮੰਗਲਵਾਰ ਨੂੰ ਪੀ.ਏ.ਪੀ. 82 ਬਟਾਲੀਅਨ ਵਿਖੇ ਰਾਤਰੀ ਭੋਜਨ ਦੌਰਾਨ ਸਿਵਲ ਤੇ ਪੁਲੀਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਨੌਜਵਾਨਾਂ ਨਾਲ ਖੁੱਲ• ਕੇ ਗੱਲਬਾਤ ਕੀਤੀ। ਨੌਜਵਾਨਾਂ ਨੇ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਦੇ ਉਦੇਸ਼ ਬਾਰੇ ਵਿਚਾਰ-ਚਰਚਾ ਕੀਤੀ ਜਿਸ ਤਹਿਤ ਉਨ•ਾਂ ਨੂੰ ਸੂਬੇ ਦੇ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਤੋਂ ਇਲਾਵਾ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਦੇ ਜੱਦੀ ਸਥਾਨਾਂ ਦਾ ਦੌਰਾ ਕਰਕੇ ਸਾਕ-ਸਬੰਧੀਆਂ ਨਾਲ ਮੇਲ-ਜੋਲ ਕਰਨ ਦਾ ਵਿਲੱਖਣ ਮੌਕਾ ਹਾਸਲ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਐਸ.ਆਰ. ਲੱਧੜ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਗਿਰੀਸ਼ ਦਯਾਲਨ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਓ.ਐਸ.ਡੀ. ਜਗਦੀਪ ਸਿੰਘ ਸਿੱਧੂ ਅਤੇ ਡਾਇਰੈਕਟਰ ਸੈਰ ਸਪਾਟਾ ਐਮ.ਐਸ. ਜੱਗੀ ਹਾਜ਼ਰ ਸਨ।
ਇਸ ਦੌਰਾਨ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਨੌਜਵਾਨਾਂ ਦਾ ਗਰੁੱਪ ਭਲਕੇ ਪਟਿਆਲਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਰਾਜੀਵ ਗਾਂਧੀ ਯੂਨੀਵਰਸਿਟੀ ਆਫ ਲਾਅ, ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਗੁਰਦੁਆਰਾ ਸ੍ਰੀ ਫਤਹਿਗੜ• ਸਾਹਿਬ ਵਿਖੇ ਜਾਵੇਗਾ।
ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਂਕ ‘ਚ ਕਰਨਗੇ ਰੈਲੀ
ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਂਕ 'ਚ ਕਰਨਗੇ ਰੈਲੀ ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ)- ਕਾਂਗਰਸੀ ਨੇਤਾ ਰਾਹੁਲ ਗਾਂਧੀ...