ਇੰਗਲੈਂਡ ਦੇ ਖ਼ਿਲਾਫ਼ ਟੈਸਟ ਸੀਰੀਜ਼ ਦੇ ਲਈ ਟੀਮ ਇੰਡੀਆ ਦਾ ਐਲਾਨ
ਦਿੱਲੀ, 20ਜਨਵਰੀ(ਵਿਸ਼ਵ ਵਾਰਤਾ)- ਇੰਗਲੈਂਡ ਦੇ ਖ਼ਿਲਾਫ਼ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਦੇ ਲਈ ਮੰਗਲਵਾਰ ਨੂੰ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇੰਗਲੈਂਡ ਸੀਰੀਜ਼ ਦੇ ਪਹਿਲੇ ਦੋ ਮੈਚਾਂ ਦੇ ਲਈ 18 ਮੈਂਬਰਾਂ ਦੇ ਦਲ ਵਿੱਚ ਕੈਪਟਨ ਵਿਰਾਟ ਕੋਹਲੀ, ਇਸ਼ਾਂਤ ਸ਼ਰਮਾ ਅਤੇ ਹਾਰਦਿਕ ਪਾਂਡਯਾ ਦੀ ਵਾਪਸੀ ਹੋਈ ਹੈ। ਜਦੋਂ ਕਿ ਆਲਰਾਊਂਡਰ ਅਕਸ਼ਰ ਪਟੇਲ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਆਸਟ੍ਰੇਲੀਆ ਦੇ ਆਖਰੀ ਟੈਸਟ ਵਿੱਚ ਡੈਬਊ ਕਰਨ ਵਾਲੇ ਟੀ.ਨਟਰਾਜਨ ਨੂੰ ਜਗ੍ਹਾ ਨਹੀਂ ਮਿਲੀ ਹੈ। ਖਰਾਬ ਪ੍ਰਦਰਸ਼ਨ ਦੇ ਚੱਲਦੇ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ ਨੂੰ ਵੀ ਟੀਮ ਤੋਂ ਛੁੱਟੀ ਹੋ ਗਈ ਹੈ।























