ਇੰਗਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਭਾਰਤ
ਫਾਈਨਲ ’ਚ ਦੱਖਣੀ ਅਫਰੀਕਾ ਨਾਲ ਭਿੜੇਗੀ ਟੀਮ ਇੰਡੀਆ
ਚੰਡੀਗੜ੍ਹ, 28ਜੂਨ(ਵਿਸ਼ਵ ਵਾਰਤਾ)- ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ‘ਤੇ 171 ਦੌੜਾਂ ਬਣਾਈਆਂ। ਇੰਗਲੈਂਡ ਦੀ ਟੀਮ 16.4 ਓਵਰਾਂ ‘ਚ 103 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਜਿੱਤ ਨਾਲ ਭਾਰਤ ਤੀਜੀ ਵਾਰ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। 29 ਜੂਨ ਨੂੰ ਫਾਈਨਲ ਵਿੱਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਅਫਰੀਕੀ ਟੀਮ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ।