ਇੰਡੀਅਨ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ ਵਿੱਚ ਰਾਜਸਥਾਨ ਰਾਇਲਜ਼ ਦੀ ਪਹਿਲੀ ਹਾਰ
ਗੁਜਰਾਤ ਟਾਈਟਨਸ ਨੇ ਦਿੱਤੀ ਮਾਤ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਸੀਜ਼ਨ 17 ਦੇ 24ਵੇਂ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 3 ਵਿਕਟਾਂ ਨਾਲ ਹਰਾਇਆ। ਗੁਜਰਾਤ ਟਾਈਟਨਸ ਨੇ ਇਸ ਸੀਜ਼ਨ ਵਿੱਚ ਆਪਣੀ ਤੀਜੀ ਜਿੱਤ ਹਾਸਲ ਕੀਤੀ ਹੈ। ਜਦਕਿ ਇਸ ਸੀਜ਼ਨ ਵਿੱਚ ਰਾਜਸਥਾਨ ਦੀ ਇਹ ਪਹਿਲੀ ਹਾਰ ਹੈ। ਬੁੱਧਵਾਰ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 196 ਦੌੜਾਂ ਬਣਾਈਆਂ। ਗੁਜਰਾਤ ਨੇ 197 ਦੌੜਾਂ ਦਾ ਟੀਚਾ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ।