ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਹੋਣਗੇ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਡਬਲ ਹੈਡਰ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 3:00 ਵਜੇ ਹੋਵੇਗਾ।