ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ‘ਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਰਾਜਸਥਾਨ ਰਾਇਲਜ਼ 7 ਵਿੱਚੋਂ 6 ਮੈਚ ਜਿੱਤ ਕੇ 12 ਅੰਕਾਂ ਨਾਲ ਅੰਕ ਸੂਚੀ ਵਿੱਚ ਸਿਖਰ ’ਤੇ ਹੈ। ਦੂਜੇ ਪਾਸੇ ਮੁੰਬਈ ਇੰਡੀਅਨਜ਼ 7 ‘ਚੋਂ 3 ਮੈਚ ਜਿੱਤ ਕੇ 6 ਅੰਕਾਂ ਨਾਲ ਛੇਵੇਂ ਸਥਾਨ ‘ਤੇ ਹੈ।