ਇੰਡੀਅਨ ਪ੍ਰੀਮੀਅਰ ਲੀਗ-2024
ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ-2024ਦੇ 17ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ 3 ਵਿਕਟਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ਵਿੱਚ ਪੰਜਾਬ ਦੀ ਇਹ ਦੂਜੀ ਜਿੱਤ ਹੈ। ਟੀਮ ਨੇ ਲਗਾਤਾਰ ਦੋ ਹਾਰਾਂ ਤੋਂ ਬਾਅਦ ਜਿੱਤ ਦਰਜ ਕੀਤੀ ਹੈ। ਵੀਰਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਪੰਜਾਬ ਨੇ 200 ਦੌੜਾਂ ਦਾ ਟੀਚਾ 19.5 ਓਵਰਾਂ ਵਿੱਚ 7 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਸ਼ਾਂਕ ਸਿੰਘ ਪਲੇਅਰ ਆਫ ਦਾ ਮੈਚ ਰਿਹਾ। ਉਸ ਨੇ 29 ਗੇਂਦਾਂ ‘ਤੇ 61 ਦੌੜਾਂ ਦੀ ਅਜੇਤੂ ਪਾਰੀ ਖੇਡੀ।