ਇੰਡੀਅਨ ਪ੍ਰੀਮੀਅਰ ਲੀਗ 2024 ‘ਚ ਗੁਜਰਾਤ ਦੀ ਜੇਤੂ ਸ਼ੁਰੂਆਤ, ਮੁੰਬਈ ਇੰਡੀਅਨਜ਼ ਨੂੰ ਹਰਾਇਆ
ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ‘ਚ ਗੁਜਰਾਤ ਨੇ ਜੇਤੂ ਸ਼ੁਰੂਆਤ ਕੀਤੀ ਹੈ। ਗੁਜਰਾਤ ਨੇ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਮੁੰਬਈ ਨੂੰ 2022 ਦੀ ਚੈਂਪੀਅਨ ਗੁਜਰਾਤ ਟਾਈਟਨਸ ਨੇ 7 ਦੌੜਾਂ ਨਾਲ ਹਰਾਇਆ। ਐਤਵਾਰ ਰਾਤ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਇੰਡੀਅਨਜ਼ 20 ਓਵਰਾਂ ‘ਚ 9 ਵਿਕਟਾਂ ‘ਤੇ 162 ਦੌੜਾਂ ਹੀ ਬਣਾ ਸਕੀ। ਸਾਈ ਸੁਦਰਸ਼ਨ ਪਲੇਅਰ ਆਫ ਦਿ ਮੈਚ ਰਹੇ। ਸਾਈ ਸੁਦਰਸ਼ਨ ਨੇ 39 ਗੇਂਦਾਂ ‘ਤੇ 45 ਦੌੜਾਂ ਦੀ ਪਾਰੀ ਖੇਡੀ ਅਤੇ ਇਕ ਵਿਕਟ ਵੀ ਲਈ।























