ਇੰਡੀਅਨ ਪ੍ਰੀਮੀਅਰ ਲੀਗ 2024 ਦਾ ਦੂਜਾ ਡਬਲ ਹੈਡਰ ਅੱਜ
ਦਿਨ ਦਾ ਪਹਿਲਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰਜਾਇੰਟਸ ਵਿਚਾਲੇ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL)2024 ਦੇ 17ਵੇਂ ਸੀਜ਼ਨ ਵਿੱਚ ਅੱਜ ਵੀ ਡਬਲ ਹੈਡਰ ਖੇਡੇ ਜਾਣਗੇ। ਇਹ ਇਸ ਸੀਜ਼ਨ ਦਾ ਦੂਜਾ ਡਬਲ ਹੈਡਰ ਹੈ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਜੈਪੁਰ ਵਿੱਚ ਦੁਪਹਿਰ 3:30 ਵਜੇ ਹੋਵੇਗਾ। ਸਵਾਈ ਮਾਨਸਿੰਘ ਸਟੇਡੀਅਮ ਵਿੱਚ ਦੁਪਹਿਰ 3 ਵਜੇ ਟਾਸ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਵਿਕਟਕੀਪਰ-ਕਪਤਾਨ), ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਯਸ਼ਸਵੀ ਜੈਸਵਾਲ, ਜੋਸ ਬਟਲਰ, ਸ਼ੁਭਮ ਦੁਬੇ, ਧਰੁਵ ਜੁਰੇਲ, ਟ੍ਰੇਂਟ ਬੋਲਟ ਅਤੇ ਪ੍ਰਸਿਧ ਕ੍ਰਿਸ਼ਨਾ।
ਲਖਨਊ ਸੁਪਰਜਾਇੰਟਸ:ਕੇਐਲ ਰਾਹੁਲ (ਵਿਕਟਕੀਪਰ-ਕਪਤਾਨ), ਕੁਇੰਟਨ ਡੀ ਕਾਕ, ਦੇਵਦੱਤ ਪਡੀਕਲ, ਦੀਪਕ ਹੁੱਡਾ, ਕਰੁਣਾਲ ਪੰਡਯਾ, ਨਿਕੋਲਸ ਪੂਰਨ, ਮਾਰਕਸ ਸਟੋਇਨਿਸ, ਸ਼ਿਵਮ ਮਾਵੀ, ਰਵੀ ਬਿਸ਼ਨੋਈ, ਨਵੀਨ-ਉਲ-ਹੱਕ ਅਤੇ ਮੋਹਸਿਨ ਖਾਨ।
ਦੱਸ ਦਈਏ ਕਿ ਅੱਡ ਦੂਜੇ ਮੈਚ ਵਿੱਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।























