ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਡਬਲ ਹੈਡਰ ਮੁਕਾਬਲੇ
ਦਿਨ ਦੇ ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਡਬਲ ਹੈਡਰ ਮੁਕਾਬਲੇ ਖੇਡੇ ਜਾਣਗੇ। ਡਬਲ ਹੈਡਰ ਯਾਨੀ IPL 2024 ਵਿੱਚ ਅੱਜ ਦੋ ਮੈਚ ਖੇਡੇ ਜਾਣਗੇ। ਐਤਵਾਰ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਹੋਵੇਗਾ। ਇਹ ਮੈਚ ਬਾਅਦ ਦੁਪਹਿਰ 3:30 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਟਾਸ 3 ਵਜੇ ਹੋਵੇਗਾ।