ਇੰਡੀਅਨ ਪ੍ਰੀਮੀਅਰ ਲੀਗ 2024
ਅੱਜ ਕੋਲਕਾਤਾ ਨਾਈਟ ਰਾਈਡਰਜ ਅਤੇ ਚੇਨਈ ਸੁਪਰ ਕਿੰਗਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਸੀਜ਼ਨ 17 ਦੇ 22ਵੇਂ ਮੈਚ ਵਿੱਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ ਮੈਚ ਐੱਮਏ ਚਿਦੰਬਰਮ (ਚੇਪੌਕ) ਸਟੇਡੀਅਮ ਚੇਨਈ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7:00 ਵਜੇ ਹੋਵੇਗਾ। ਇਸ ਸੀਜ਼ਨ ‘ਚ ਇਹ ਚੇਨਈ ਦਾ ਪੰਜਵਾਂ ਮੈਚ ਹੋਵੇਗਾ। ਟੀਮ ਨੇ 4 ‘ਚੋਂ 2 ਮੈਚ ਜਿੱਤੇ ਹਨ। ਦੂਜੇ ਪਾਸੇ ਕੋਲਕਾਤਾ ਦਾ ਇਹ ਚੌਥਾ ਮੈਚ ਹੋਵੇਗਾ। ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ।