– ਫਰੀਦਕੋਟ ਰੈਲੀ *ਤੇ ਪਾਬੰਦੀ ਲੋਕ ਰਾਜ ਦਾ ਕਤਲ ਸੀ
ਮਾਨਸਾ, 15 ਸਤੰਬਰ (ਵਿਸ਼ਵ ਵਾਰਤਾ)- ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੇਸ ਦੀ ਸਾਬਕਾ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਆਪਣੇ ਕਾਰਜਕਾਲ ਦੌਰਾਨ, ਜੋ ਸਿੱਖ ਕੌਮ *ਤੇ ਅੱਤਿਆਚਾਰ ਕੀਤਾ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਕੀਤੇ ਸਲੂਕ ਨੂੰ ਪੰਜਾਬੀਆਂ ਵੱਲੋਂ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਦਾ ਦੌਰਾ ਕਰਨ ਉੁਪਰੰਤ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦਿਆ ਤੋਂ ਭੱਜਦਿਆਂ ਹੋਇਆ ਪੰਜਾਬ ਵਿਚ ਐਮਰਜੈਂਸੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ, ਜਦੋਂ ਕਿ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਾਉਣ ਲਈ ਪੋਲ ਖੋਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਪ੍ਰਸ਼ਾਸ਼ਨ ਨੇ 16 ਸਤੰਬਰ ਦੀ ਰੈਲੀ *ਤੇ ਰੋਕ ਪੰਜਾਬ ਸਰਕਾਰ ਦੇ ਇਸ਼ਾਰੇ *ਤੇ ਲਾਈ ਸੀ ਅਤੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੈਲੀ ਲਈ ਮਨਜੂਰੀ ਦੇਣ ਤੋਂ ਬਾਅਦ ਹਕੂਮਤ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਭੂੰਦੜ ਨੇ ਕਿਹਾ ਕਿ ਅਕਾਲੀ—ਭਾਜਪਾ ਸਰਕਾਰ ਵੱਲੋਂ ਗਰੀਬ ਵਰਗ ਨੂੰ ਦਿੱਤੀਆਂ ਗਈਆਂ ਅਨੇਕਾਂ ਸਹੂਲਤਾਂ ਨੂੰ ਕੈਪਟਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ ਤੇ ਰੁਜਗਾਰ *ਤੇ ਲੱਗੇ ਨੌਜਵਾਨਾਂ ਨੂੰ ਵਿਹਲੇ ਕਰਨ ਲਈ ਸਾਂਝ ਕੇਂਦਰ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੀਆਂ ਗਲਤੀਆਂ ਛਪਾਉਣ ਲਈ ਆਪਣੀ ਬੀ ਟੀਮ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਵਿਚ ਲੱਗੇ ਹੋਏ ਹਨ, ਪਰ ਅਸੀ ਪੰਜਾਬ ਦੀ ਰਾਖੀ ਲਈ ਤਿਆਰ ਵਰ ਤਿਆਰ ਹਾਂ ਤਾਂ ਕਿ ਹੱਸਦੇ ਵੱਸਦੇ ਪੰਜਾਬ ਨੂੰ ਬਚਾਇਆ ਜਾ ਸਕੇ।
ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਪਿਛਲੇ ਸਮੇ ਸ੍ਰੀ ਗੁਰੂ ਗ੍ਰੰਥ ਸਾਜਿਬ ਜੀ ਦੀਆਂ ਹੋਈਆਂ ਬੇਅਦਬੀਆਂ ਬਾਰੇ ਕੁਰਸੀ ਦੇ ਲਾਲਚ ਵਿਚ ਕਾਂਗਰਸ ਪਾਰਟੀ ਵੱਲੋਂ ਅਕਾਲੀ—ਭਾਜਪਾ ਸਰਕਾਰ ਵਿਰੁੱਧ ਕੂੜ ਪ੍ਰਚਾਰ ਕੀਤਾ ਗਿਆ, ਪਰ ਹੁਣ ਕੈਪਟਨ ਰਾਜ ਵਿਚ 72 ਤੋਂ ਵੱਧ ਵੱਖ—ਵੱਖ ਥਾਵਾਂ *ਤੇ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਬਾਰੇ ਕਾਂਗਰਸ ਪਾਰਟੀ ਨੇ ਅਤੇ ਉਸ ਦੇ ਚਹੇਤਿਆਂ ਵੱਲੋਂ ਕਿਉ ਚੁੱਪ ਧਾਰੀ ਹੋਈ ਹੈ, ਜੋ ਕਿ ਇਕ ਵੱਡਾ ਸਵਾਲ ਹੈ, ਜਿਸ ਦਾ ਜਵਾਬ ਕਾਂਗਰਸ ਨੂੰ ਅੱਜ ਨਹੀ ਤਾਂ ਕੱਲ ਲੋਕ ਕਚਹਿਰੀ ਵਿਚ ਦੇਣਾ ਪਵੇਗਾ। ਸ੍ਰੀ ਨਕੱਈ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਤੋਂ ਇਲਾਵਾ ਆਪ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰ੍ਰੇਮ ਕੁਮਾਰ ਅਰੋੜਾ, ਰਘਵੀਰ ਸਿੰਘ ਮਾਨਸਾ, ਅਵਤਾਰ ਸਿੰਘ ਰਾੜਾ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਮਰਜੀਤ ਕੋਰ ਨੰਗਲ, ਬਲਾਕ ਸੰਮਤੀ ਉਮੀਦਵਾਰ ਬਲਵੀਰ ਕੌਰ ਬਰਨਾਲਾ, ਸੁਰਜੀਤ ਸਿੰਘ ਲੱਲੂਆਣਾ, ਕੌਂਸਲਰ ਗੁਰਦੀਪ ਸਿੰਘ ਸੇਖੋਂ, ਜਤਿੰਦਰ ਸਿੰਘ ਸੌਢੀ, ਕੁਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਫੋਟੋ ਕੈਪਸ਼ਨ: ਮਾਨਸਾ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਭੂੰਦੜ। (ਫੋਟੋ ਵਿਸ਼ਵ ਵਾਰਤਾ)