ਇੱਕ ਵਾਰ ਫਿਰ ਤੋਂ ਰਾਜਪਾਲ ਅਤੇ ਪੰਜਾਬ ਸਰਕਾਰ ਆਹਮੋ ਸਾਹਮਣੇ
ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਲੈ ਕੇ ਫਸਿਆ ਪੇਚ
ਚੰਡੀਗੜ੍ਹ 11 ਅਕਤੂਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਬਣਿਆ ਰੇੜ੍ਹਕਾ ਹੋਰ ਵੀ ਵਧਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਇਤਰਾਜ਼ ਕੀਤਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਈਸ ਚਾਂਸਲਰ ਦੇ ਅਹੁਦੇ ਲਈ ਭੇਜੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨਾਮ ਵਾਲੀ ਫਾਈਲ ਨੂੰ ਵਾਪਸ ਭੇਜ ਦਿੱਤਾ ਹੈ। ਇਸ ਦੇ ਪਿੱਛੇ ਤਰਕ ਇਹ ਦਿੱਤਾ ਗਿਆ ਹੈ ਕਿ ਸਰਕਾਰ ਦੀ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।
ਹਾਲਾਂਕਿ ਅਜੇ ਤਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਸੀਐਮਓ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਫਾਈਲ ਨਹੀਂ ਮਿਲੀ ਹੈ।