ਇੱਕ ਵਾਰ ਫਿਰ ਤੋਂ ਵਿਵਾਦਾਂ ‘ਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ
ਸੁਖਪਾਲ ਖਹਿਰਾ ਨੇ ਲਾਲ ਕਿਲ੍ਹਾ ਹਿੰਸਾ ਵਿੱਚ ਸ਼ਾਮਿਲ ਹੋੋਣ ਦਾ ਲਗਾਇਆ ਦੋਸ਼
ਦੇਖੋ ਕਿਹੜੀ ਵੀਡੀਓ ਕੀਤੀ ਸ਼ੇਅਰ
ਚੰਡੀਗੜ੍ਹ,9 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਫਿਰ ਤੋਂ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ‘ਆਪ’ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਸਮੇਂ ਦੀਪ ਸਿੱਧੂ ਅਤੇ ਹੋਰਾਂ ਨਾਲ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਵੀ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਹਾਲਾਂਕਿ ਮੰਤਰੀ ਵੱਲੋਂ ਇਸ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।