• Latest
  • Trending
ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

14 minutes ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

32 minutes ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

52 minutes ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

1 hour ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

2 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

3 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

3 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

4 hours ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

5 hours ago
Hindi News
English News
Wednesday, May 27, 2026
No Result
View All Result
37 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

May 30, 2024
in ਪੰਜਾਬ
ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਵਿਸ਼ਵਾਸ ਨਾ ਕਰੋ, ਪੰਜਾਬ ਵਿਚ ਕੋਈ ਵੀ ਭੁੱਖਾ ਨਹੀਂ ਸੌਵੇਂਗਾ, ਇਹ ਮੇਰੀ ਜ਼ਿੰਮੇਵਾਰੀ ਹੈ: ਮੁੱਖ ਮੰਤਰੀ ਮਾਨ

ਸਾਰੇ ਲਾਭਪਾਤਰੀਆਂ ਨੂੰ ਨਵੀਂ ਅਤੇ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ– ਭਗਵੰਤ ਮਾਨ

ਚੰਡੀਗੜ੍ਹ/ਪਟਿਆਲਾ, 30 ਮਈ (ਵਿਸ਼ਵ ਵਾਰਤਾ):- ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਜ਼ਰੂਰ ਵੋਟ ਪਾਉਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਹੀ ਜ਼ਰੂਰੀ ਹੈ।

ਰੋਡ ਸ਼ੋਅ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਅਖ਼ਬਾਰਾਂ, ਜਿਨ੍ਹਾਂ ਦੇ ਮਾਲਕ ਸਾਡੇ ਸ਼ਹੀਦਾਂ ਦੇ ਕਫਨਾਂ ਦਾ ਪੈਸਾ ਖਾ ਗਏ ਅਤੇ ਹੁਣ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਅਸੀਂ ਰਾਸ਼ਨ ਕਾਰਡ ਰੱਦ ਕਰ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਰਾ ਝੂਠ ਅਤੇ ਬੇਬੁਨਿਆਦ ਅਫ਼ਵਾਹ ਹੈ। ਉਹ ਚੋਣਾਂ ਤੋਂ ਠੀਕ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਲੋਕਾਂ ਨੂੰ ਅਜਿਹੀਆਂ ਅਫ਼ਵਾਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਖ਼ਬਰਾਂ ‘ਤੇ ਧਿਆਨ ਨਹੀਂ ਦੇਣਾ ਚਾਹੀਦਾ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ, ਸਗੋਂ ਜਿਨ੍ਹਾਂ ਲੋਕਾਂ ਕੋਲ ਅਜੇ ਤੱਕ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਆਮ ਲੋਕਾਂ ਲਈ ਕੋਈ ਵੀ ਸਹੂਲਤ ਬੰਦ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਕੋਈ ਭੁੱਖਾ ਨਹੀਂ ਸੌਵੇਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਹਿਲਾਂ ਵਾਂਗ ਹੀ ਕਣਕ ਅਤੇ ਆਟਾ ਵੰਡੇਗੀ ਅਤੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਉਨ੍ਹਾਂ ‘ਤੇ ਜਾਂ ਅਰਵਿੰਦ ਕੇਜਰੀਵਾਲ ‘ਤੇ ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ, ਸਕੂਲ ਅਤੇ ਹਸਪਤਾਲ ਬਣਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਇੱਕ ਥਰਮਲ ਪਾਵਰ ਪਲਾਂਟ ਵੀ ਖ਼ਰੀਦਿਆ ਹੈ। ਸਿਰਫ਼ ਪੰਜਾਬ ਵਿਰੋਧੀ ਅਤੇ ਭ੍ਰਿਸ਼ਟ ਤਾਕਤਾਂ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਉਹ (ਦੂਸਰੀਆਂ ਪਾਰਟੀਆਂ) ਵੀ ਵੋਟਾਂ ਲਈ ਪੈਸੇ ਵੰਡਣਗੀਆਂ, “ਪੈਸੇ ਲੈਣ ਤੋਂ ਇਨਕਾਰ ਨਾ ਕਰਿਓ”। ਪਰ ਪੈਸੇ ਲੈ ਕੇ ਆਪਣੀ ਮਰਜ਼ੀ ਅਨੁਸਾਰ ਅਤੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਹੀ ਵੋਟ ਪਾਓ। ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਪਹਿਲੀ ਜੂਨ ਤੋਂ ਬਾਅਦ ਸਭ ਕੁਝ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।

ਭਗਵੰਤ ਮਾਨ ਨੇ ਪਟਿਆਲਾ ਦੇ ਕੈਪਟਨ ਪਰਿਵਾਰ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਦੌਰਾਨ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸੀ, ਅੰਗਰੇਜ਼ਾਂ ਦੇ ਰਾਜ ਦੌਰਾਨ ਉਹ ਅੰਗਰੇਜ਼ਾਂ ਨਾਲ ਰਲ ਗਏ ਸਨ, ਅਕਾਲੀ ਸਰਕਾਰ ਦੇ ਸਮੇਂ ਉਹ ਅਕਾਲੀ ਸਨ ਅਤੇ ਕਾਂਗਰਸ ਦੇ ਰਾਜ ਦੌਰਾਨ ਉਹ ਕਾਂਗਰਸ ‘ਚ ਸਨ। ਹੁਣ ਭਾਜਪਾ ਦੀ ਸਰਕਾਰ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਕਦੇ ਆਮ ਲੋਕਾਂ ਲਈ ਕੁਝ ਕੀਤਾ ਹੈ।

ਭਗਵੰਤ ਮਾਨ ਨੇ ‘ਆਪ’ ਦੇ ਰੋਡ ਸ਼ੋਅ ‘ਚ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਥੱਕਣ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੋਦੀ ਦੀ ਰੈਲੀ ਵਿੱਚ ਭੀੜ ਦਿਖਾਉਣ ਲਈ 400 ਰੁਪਏ ਪ੍ਰਤੀ ਵਿਅਕਤੀ ਦਿਹਾੜੀ ‘ਤੇ ਲੋਕ ਲੈ ਕੇ ਆਏ ਸਨ ਅਤੇ ਬਾਅਦ ਵਿੱਚ ਉਨ੍ਹਾਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ।

Tags: aam admi partyBREAKING NEWSLOK SABHA ELECTIONS 2024WEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

by Ankit
2 weeks ago
0

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ -ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 