ਈਡੀ ਵੱਲੋਂ ਲਗਾਤਾਰ ਤੀਜੇ ਦਿਨ ਰਾਹੁੁਲ ਗਾਂਧੀ ਕੋਲੋਂ ਪੁੱਛਗਿੱਛ ਜਾਰੀ
ਈਡੀ ਦਫਤਰ ਦੇ ਬਾਹਰ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ,15 ਜੂਨ(ਵਿਸ਼ਵ ਵਾਰਤਾ)-ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛਗਿੱਛ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲਗਾਤਾਰ ਤੀਜੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ ਪਹੁੰਚੇ ਹਨ। ਉਹਨਾਂ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਦੇਲ ਦੇ ਵਿਰੋਧ ‘ਚ ਪਾਰਟੀ ਆਗੂ ਤੇ ਵਰਕਰ ਅੱਜ ਵੀ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹੁਣ ਤੱਕ ਕਈ ਮਹਿਲਾ ਕਾਰਕੁਨਾਂ ਦੀ ਪੁਲਿਸ ਨਾਲ ਝੜਪ ਹੋ ਚੁੱਕੀ ਹੈ ਅਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਵਰਕਰਾਂ ਨੇ ਈਡੀ ਦਫ਼ਤਰ ਦੇ ਬਾਹਰ ਟਾਇਰ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ।
ਦੱਸ ਦਈਏ ਕਿ ਪਿਛਲੇ ਲਗਾਤਾਰ 2 ਦਿਨਾਂ ਤੋਂ ਰਾਹੁਲ ਗਾਂਧੀ ਪੁੱਛਗਿੱਛ ਲਈ ਈਡੀ ਦੇ ਦਫਤਰ ਜਾ ਰਹੇ ਹਨ।