ਈਡੀ ਦੀ ਇੱਕ ਹੋਰ ਵੱਡੀ ਕਾਰਵਾਈ
ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਨਵਾਬ ਮਲਿਕ ਨੂੰ ਕੀਤਾ ਗ੍ਰਿਫਤਾਰ
ਪੜ੍ਹੋ ਕੀ ਹੈ ਗ੍ਰਿਫਤਾਰੀ ਦੀ ਵਜ੍ਹਾ
ਚੰਡੀਗੜ੍ਹ,23 ਫਰਵਰੀ(ਵਿਸ਼ਵ ਵਾਰਤਾ)- ਮਹਾਰਾਸ਼ਟਰ ਸਰਕਾਰ ਵਿੱਚ ਘੱਟ ਗਿਣਤੀ ਭਲਾਈ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਬੁਲਾਰੇ ਨਵਾਬ ਮਲਿਕ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਉਸ ਨੂੰ ਅੰਡਰਵਰਲਡ ਨਾਲ ਸਬੰਧ ਰੱਖਣ ਅਤੇ ਮਨੀ ਲਾਂਡ੍ਰਿੰਗ ਦੇ ਦੋਸ਼ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਨਾਂ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨੇ ਲਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਬੁੱਧਵਾਰ ਸਵੇਰੇ 7.45 ਵਜੇ ਪੁੱਛਗਿੱਛ ਲਈ ਉਸ ਨੂੰ ਮੁੰਬਈ ਦਫਤਰ ਲੈ ਗਈ ਸੀ।
ਈਡੀ ਦੇ ਸੂਤਰਾਂ ਮੁਤਾਬਕ ਨਵਾਬ ਮਲਿਕ ਪੁੱਛਗਿੱਛ ‘ਚ ਅਧਿਕਾਰੀਆਂ ਨੂੰ ਸਹਿਯੋਗ ਨਹੀਂ ਦੇ ਰਿਹਾ ਸੀ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।























