ਈ.ਡੀ.ਵੱਲੋਂ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਦੇ ਘਰ ਛਾਪਾ
ਚੰਡੀਗੜ੍ਹ,6ਫਰਵਰੀ(ਵਿਸ਼ਵ ਵਾਰਤਾ)- ਈਡੀ ਨੇ ਅੱਜ ਸਵੇਰੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਸੰਸਦ ਐਨਡੀ ਗੁਪਤਾ ਦੇ ਘਰ ਛਾਪਾ ਮਾਰਿਆ। ਜਾਂਚ ਏਜੰਸੀ ਦਿੱਲੀ ‘ਚ ‘ਆਪ’ ਨੇਤਾਵਾਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੇ ਕਰੀਬ 10 ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਜਾ ਰਹੀ ਹੈ।