• Latest
  • Trending
ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ 135 ਕਰੋੜ ਰੁਪਏ ਦੀ ਮੁਆਵਜਾ ਰਕਮ

ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ 135 ਕਰੋੜ ਰੁਪਏ ਦੀ ਮੁਆਵਜਾ ਰਕਮ

2 years ago
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

59 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

1 hour ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

1 hour ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

2 hours ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

2 hours ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

2 hours ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

4 hours ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

4 hours ago
Hindi News
English News
Sunday, November 29, 2026
No Result
View All Result
20 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ 135 ਕਰੋੜ ਰੁਪਏ ਦੀ ਮੁਆਵਜਾ ਰਕਮ

June 22, 2024
in ਖਬਰਾਂ
ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ 135 ਕਰੋੜ ਰੁਪਏ ਦੀ ਮੁਆਵਜਾ ਰਕਮ

ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ 135 ਕਰੋੜ ਰੁਪਏ ਦੀ ਮੁਆਵਜਾ ਰਕਮ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸਾਡੀ ਡਬਲ ਇੰਜਨ ਦੀ ਸਰਕਾਰ ਲਗਾਤਾਰ ਗਰੀਬ, ਕਿਸਾਨ, ਮਜਦੂਰ, ਮਹਿਲਾਵਾਂ ਅਤੇ ਨੌਜੁਆਨਾਂ ਨੂੰ ਮਜਬੂਤ ਕਰਨ ਦਾ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤੋਂ ਅੱਜ ਹਰ ਵਰਗ ਦਾ ਸਾਡੀ ਸਰਕਾਰ ‘ਤੇ ਭਰੋਸਾ ਵਧਿਆ ਹੈ। ਗਰੀਬ, ਕਿਾਨ, ਸਮਾਜ ਦੇ ਵਾਂਝੇ ਵਰਗ ਦੇ ਹਿੱਤ ਵਿਚ ਜੇਕਰ ਕੋਈ ਸੋਚਦਾ ਹੈ ਤਾਂ ਉਹ ਵੀ ਨਰੇਂਦਰ ਮੋਦੀ ਹਨ।

ਮੁੱਖ ਮੰਤਰੀ ਨੇ ਜਿਲ੍ਹਾ ਭਿਵਾਨੀ ਵਿਚ ਪ੍ਰਬੰਧਿਤ ਸਮਾਰੋਹ ਵਿਚ ਕਿਸਾਨ ਭਲਾਈ ਦੀ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਈ-ਫਸਲ ਸ਼ਤੀਪੂਰਤੀ ਪੋਰਟਲ ਰਾਹੀਂ ਰਬੀ-2024 ਵਿਚ ਨੁਕਸਾਨ ਹੋਈ ਫਸਲਾਂ ਦੀ 135 ਕਰੋੜ ਰੁਪਏ ਦੀ ਮੁਆਵਜਾ ਰਕਮ ਸਿੱਧੇ ਪੂਰੇ ਸੂਬੇ ਦੇ 54,000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ। ਨਾਲ ਹੀ, ਉਨ੍ਹਾਂ ਨੇ ਦੀਨਦਿਆਲ ਉਪਾਧਿਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ ਤਹਿਤ ਵੀ 3529 ਯੋਗ ਲਾਭਕਾਰਾਂ ਦੇ ਖਾਤਿਆਂ ਵਿਚ 131.24 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ।

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਵੱਖ-ਵੱਖ ਯੋਜਨਾਵਾਂ ਰਾਹੀਂ ਗਰੀਬਾਂ ਨੂੰ ਮਜਬੂਤ ਕਰਨ ਦਾ ਕੰਮ ਲਗਾਤਾਰ ਕਰ ਰਹੀ ਹੈ। ਪਿਛਲੇ 10 ਸਾਲਾਂ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਚਲਾ ਕੇ ਕਿਸਾਨਾਂ ਨੂੰ ਸੁਰੱਖਿਅਤ ਅਤੇ ਮਜਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਪਿਛਲੇ ਸਾਢੇ 9 ਸਾਲਾਂ ਵਿਚ ਡਬਲ ਇੰਜਨ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ 12,500 ਕਰੋੜ ਰੁਪਏ ਦਾ ਮੁਆਵਜਾ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀ ਸਰਕਾਰ ਦੇ ਕਾਰਜਕਾਲ ਵਿਚ ਅਤੇ ਸਾਡੀ ਸਰਕਾਰ ਦੇ ਕਾਰਜਕਾਲ ਵਿਚ ਜਮੀਨ ਆਸਮਾਨ ਦਾ ਫਰਕ ਦਿਖਾਈ ਦਿੰਦਾ ਹੈ। 10 ਸਾਲਾਂ ਦੇ ਅੰਦਰ ਕਾਂਗਰਸ ਦੀ ਸਰਕਾਰ ਨੇ ਹਰਿਆਣਾ ਦੇ ਕਿਸਾਨਾਂ ਨੂੰ ਫਸਲ ਖਰਾਬੇ ਦੇ ਮੁਆਾਵਜੇ ਵਜੋ ਸਿਰਫ 1100 ਕਰੋੜ ਰੁਪਏ ਦੀ ਰਕਮ ਹੀ ਦਿੱਤੀ ਗਈ ਸੀ। ਜਦੋਂ ਕਿ ਪਿਛਲੇ ਸਾਢੇ 9 ਸਾਲ ਦੇ ਕਾਰਜਕਾਲ ਵਿਚ ਸਾਡੀ ਡਬਲ ਇੰਜਨ ਦੀ ਸਰਕਾਰ ਨੇ 12,500 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਹੈ।

ਡੀਏਪੀ ਦੇ ਰੇਟ ਵੱਧਣ ‘ਤੇ ਉਦੋਂ ਦੀ ਸਰਕਾਰ ਨੇ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਹੁਣ ਡੀਏਪੀ ਦੇ ਰੇਟ ਵਧੇਂ, ਉਸ ਸਮੇਂ ਦੀ ਸਰਕਾਰ ਨੇ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ। ਸਾਲ 2008 ਅਤੇ 2009 ਵਿਚ ਡੀਏਪੀ ਅਤੇ ਯੂਰਿਆ ਦੇ ਬੇਟ ਘੱਟ ਹੁੰਦੇ ਸਨ, ਪਰ ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਦੇ ਭਾਅ ਵਧਾ ਕੇ ਉਨ੍ਹਾਂ ਦੀ ਕੀਮਤਾਂ ਨੂੰ ਦੁਗਣਾ ਕਰ ਦਿੱਤਾ। ਉਨ੍ਹਾਂ ਨੇ ਕਿਸਾਨ ਹਿੱਤ ਵਿਚ ਇਕ ਵੀ ਕਦਮ ਨਹੀਂ ਚੁਕਿਆ। ਉਨ੍ਹਾਂ ਨੇ ਕਿਹਾ ਕਿ ਹੁਣ ਡੀਏਪੀ, ਯੂਰਿਆ ਦੇ ਕੌਮਾਂਤਰੀ ਪੱਧਰ ‘ਤੇ ਦਾਮ ਵਧੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਤੁਰੰਤ ਕੈਬਨਿਟ ਦੀ ਮੀਟਿੰਗ ਕਰ ਇਹ ਫੈਸਲਾ ਕੀਤਾ ਕਿ ਵਧੇ ਹੋਏ ਭਾਅ ਦਾ ਪ੍ਰਭਾਵ ਕਿਸਾਨ ‘ਤੇ ਨਹੀਂ ਪਵੇਗਾ, ਊਹ ਸਰਕਾਰ ਭੁਗਤਾਨ ਕਰੇਗੀ ਅਤੇ ਉਸ ‘ਤੇ ਸਬਸਿਡੀ ਦੇਣ ਦਾ ਕੇਂਦਰ ਸਰਕਾਰ ਨੇ ਫੈਸਲਾ ਕੀਤਾ।

ਵਿਰੋਧੀ ਧਿਰ ਐਮਐਸਪੀ ਨੂੰ ਲੈ ਕੇ ਗਲਤ ਪ੍ਰਚਾਰ ਕੀਤਾ, ਕੇਂਦਰ ਸਰਕਾਰ ਨੇ ਫਸਲਾਂ ਦਾ ਐਮਐਸਪੀ ਲਗਾਤਾਰ ਵਧਾਇਆ

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਗਲਤ ਪ੍ਰਚਾਰ ਕੀਤਾ ਗਿਆ ਕਿ ਇਹ ਸਰਕਾਰ ਕਿਸਾਨ ਵਿਰੋਧੀ ਹੈ, ਐਮਅੇਸਪੀ ਨੂੰ ਖਤਮ ਕਰ ਦੇਣਗੇ। ਪਰ ਹੁਣ 2 ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਫਸਲਾਂ ਦਾ ਐਮਐਸਪੀ ਵਧਾ ਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਹਰਿਆਣਾ ਵਿਚ ਵੀ ਡਬਲਿ ਇੰਜਨ ਦੀ ਸਰਕਾਰ 14 ਫਸਲਾਂ ਨੂੰ ਐਮਐਸਪੀ ‘ਤੇ ਖਰੀਦਣ ਦਾ ਕੰਮ ਕਰਦੀ ਹੈ।

ਪਹਿਲਾਂ ਦੀ ਸਰਕਾਰਾਂ ਵਿਚ ਕਿਸਾਨਾਂ ਨੂੰ ਮਿਲਦੇ ਸਨ 2 ਰੁਪਏ, 5 ਰੁਪਏ ਦੇ ਚੈਕ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਮਜਾਕ ਕਰਦੀ ਸੀ। ਭੁਪੇਂਦਰ ਸਿੰਘ ਹੁਡਾ ਜਦੋਂ ਮੁੱਖ ਮੰਤਰੀ ਰਹੇ, ਤਾਂ ਉਸ ਸਮੇਂ ਕਿਸਾਨਾਂ ਨੁੰ ਮੁਆਵਜਾ ਦੇ ਨਾਂਅ ‘ਤੇ 2-2 ਰੁਪਏ ਅਤੇ 5-5 ਰੁਪਏ ਦੇ ਚੈਕ ਭੇਜ ਕੇ ਕਿਸਾਨਾਂ ਦੇ ਨਾਲ ਭੱਦਾ ਮਜਾਕ ਕਰਦੇ ਹਨ। ਜਦੋਂ ਕਿ ਅੱਜ ਸਾਡੀ ਡਬਲ ਇੰਜਨ ਦੀ ਸਰਕਾਰ ਦੇ ਕਾਰਜਕਾਲ ਵਿਚ ਕੁਦਰਤੀ ਆਪਦਾ ਦੇ ਕਾਰਨ ਖਰਾਬ ਹੋਈ ਫਸਲ ਦੇ ਲਈ ਕਿਸਾਨਾਂ ਨੂੰ 30, 40 ਅਤੇ 50 ਹਜਾਰ ਰੁਪਏ ਤਕ ਦੇ ਚੈਕ ਜਾਂਦੇ ਹਨ।

ਗਰੀਬ , ਕਿਸਾਨ, ਸਮਾਜ ਦੇ ਵਾਂਝੇ ਵਰਗ ਦੇ ਹਿੱਤ ਵਿਚ ਜੇਕਰ ਕੋਈ ਸੋਚਦਾ ਹੈ ਤਾਂ ਉਹ ਹੈ ਸ੍ਰੀ ਨਰੇਂਦਰ ਮੋਦੀ

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਸ੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਸੇਵਕ ਵਜੋ ਪ੍ਰਧਾਨ ਮੰਤਰੀ ਅਹੁਦੇ ਦੀ ਸੁੰਹ ਲਈ, ਤਾਂ ਸੱਭ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨ ਭਲਾਈ ਲਈ ਸਾਇਨ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਦੇਸ਼ ਦੇ ਕਿਸਾਨਾਂ ਨੂੰ 20 ਹਜਾਰ ਕਰੋੜ ਰੁਪਏ ਦਾ ਲਾਭ ਦਿੱਤਾ। ਦੂਜਾ ਸਾਇਨ ਉਨ੍ਹਾਂ ਨੇ ਕੀਤਾ ਕਿ ਆਉਣ ਵਾਲੇ 5 ਸਾਲਾਂ ਵਿਚ ਦੇਸ਼ ਦੇ 3 ਕਰੋੜਗਰੀਬ ਪਰਿਵਾਰਾਂ ਨੂੰ ਆਵਾਸ ਬਣਾ ਕੇ ਦੇਣਗੇ। ਗਰੀਬ, ਕਿਸਾਨ, ਸਮਾਜ ਦੇ ਵਾਂਝੇ ਵਰਗ ਦੇ ਹਿੱਤ ਵਿਚ ਜੇਕਰ ਕੋਈ ਸੋਚਦਾ ਹੈ ਤਾਂ ਉਹ ਸ੍ਰੀ ਨਰੇਂਦਰ ਮੋਦੀ ਹਨ।

ਸਰਕਾਰ ਗਰੀਬ, ਕਿਸਾਨ ਅਤੇ ਹਰ ਵਰਗ ਦੇ ਨਾਲ ਖੜੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ 2014 ਵਿਚ ਜਿੰਨ੍ਹੀ ਪੈਦਾਵਾਰ ਕਰ ਰਿਹਾ ਸੀ, ਅੱਜ ਉਸ ਤੋਂ ਵੱਧ ਪੈਦਾਵਾਰ ਕਰ ਰਿਹਾ ਹੈ ਅਤੇ ਨਰੇਂਦਰ ਮੋਦੀ ਦੀ ਸਰਕਾਰ ਉਸ ਨੂੰ ਐਮਐਸਪੀ ‘ਤੇ ਖਰੀਦਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਜਨਾ ਬਣਾਈ, ਜਿਸ ਦੇ ਤਹਿਤ ਹਰਿਆਣਾ ਵਿਚ ਕਿਸਾਨਾਂ ਨੂੰ ਖੇਤੀਬਾੜੀ ਪਲਾਂਟ, ਜਿਵੇਂ ਟਰੈਕਟਰ, ਰੀਪਰ, ਰੋਟਵੀਟਰ ਆਦਿ ਨੂੰ ਖਰੀਦਣ ਲਈ ਸਬਸਿਡੀ ਦਿੰਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੰਡੀਆਂ ਨੂੰ ਈ-ਨੈਮ ਨਾਲ ਜੋੜਿਆ, ਜਿਸ ਨਾਲ ਕਿਸਾਨ ਕਿਸੇ ਵੀ ਮੰਡੀ ਵਿਚ ਲਾਭਕਾਰੀ ਮੁੱਲ ‘ਤੇ ਆਪਣੀ ਫਸਲ ਨੂੰ ਵੇਚ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਗਰੀਬ, ਕਿਸਾਨ ਅਤੇ ਹਰ ਵਰਗ ਦੇ ਨਾਲ ਖੜੀ ਹੈ, ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਵੇਗੀ।

Tags: BREAKING NEWSWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

by Ranjit Singh
November 29, 2026
0

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ - ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 29, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’ ਲੁਧਿਆਣਾ, 29 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

by Ranjit Singh
November 29, 2026
0

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ - ਪੰਜਾਬ ਸਰਕਾਰ...

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

by Ranjit Singh
November 29, 2026
0

PM Modi ਦੀ 'ਮਨ ਕੀ ਬਾਤ' ਦਾ 140ਵਾਂ ਐਪੀਸੋਡ ਅੱਜ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

by Ranjit Singh
November 29, 2026
0

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ - ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ...

Most Popular

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
3 weeks ago
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 