ਉਪ ਮੁੱਖ ਮੰਤਰੀ ਓਪੀ ਸੋਨੀ ਪਹੁੰਚੇ 10 ਜਨਪਥ,ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,17 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਦਿੱਲੀ ਦੇ 10 ਜਨਪਥ ਸਥਿਤ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਹਨਾਂ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਅਤੇ ਸਰਕਾਰ ਦਰਮਿਆਨ ਤਾਲਮੇਲ ਦੇ ਮੁੱਦੇ ਤੇ ਚਰਚਾ ਕੀਤੀ।























