ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਪੇਸ਼
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਅੱਜ ਵਿਧਾਨ ਸਭਾ ਵਿੱਚ ਸਪੈਸ਼ਲ ਸ਼ੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ 11 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਨੋਟਿਸ ਜਿਸ ਰਾਂਹੀ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ,ਦੇ ਵਿਰੋਧ ਵਿੱਚ ਮਤਾ ਪੇਸ਼ ਕੀਤਾ ਗਿਆ । ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।