• Latest
  • Trending
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

5 years ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

10 minutes ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

39 minutes ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

2 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

2 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

3 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

4 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

4 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

5 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

5 hours ago
Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

October 21, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਪੰਜਾਬ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ : ਸੁਖਜਿੰਦਰ ਸਿੰਘ ਰੰਧਾਵਾ

ਡੀ.ਜੀ.ਪੀ. ਪੰਜਾਬ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ

ਜਲੰਧਰ, 21 ਅਕਤੂਬਰ(ਵਿਸ਼ਵ ਵਾਰਤਾ)-ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਹੈਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸ਼ਾਂਤੀ ਦੇ ਸਮੇਂ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅੱਤਵਾਦ ਨਾਲ ਲੜਦੇ ਹੋਏ ਆਪਣੇ 1604 ਅਧਿਕਾਰੀਆਂ ਅਤੇ ਸਿਪਾਹੀਆਂ ਦਾ ਬਲਿਦਾਨ ਦਿੱਤਾ ਗਿਆ ।

ਪੀ.ਏ.ਪੀ. ਕੈਂਪਸ ਦੇ ਅੰਦਰ ਉਸਾਰੇ ਗਏ ਪੁਲਿਸ ਸ਼ਹੀਦ ਸਮਾਰਕ ਵਿਖੇ ਸੁਚੱਜੇ ਢੰਗ ਨਾਲ ਪਰੇਡ ਦਾ ਆਯੋਜਨ ਕੀਤਾ ਗਿਆ। ਉਪ ਮੁੱਖ ਮੰਤਰੀ ਨੂੰ ਸਲਾਮੀ ਦੇਣ ਤੋਂ ਬਾਅਦ, ਕਮਾਂਡੈਂਟ ਰਾਜਪਾਲ ਸਿੰਘ ਸੰਧੂ ਵੱਲੋਂ ਪੰਜਾਬ ਪੁਲਿਸ ਦੇ ਏ.ਐਸ.ਆਈ. ਭਗਵਾਨ ਸਿੰਘ ਅਤੇ ਏ.ਐਸ.ਆਈ. ਦਲਵਿੰਦਰਜੀਤ ਸਿੰਘ ਸਮੇਤ ਇਸ ਸਾਲ ਦੇ ਸਮੁੱਚੇ 377 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ। ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸ: ਰੰਧਾਵਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਦੇਸ਼ ਵਿੱਚ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ, “ਮੈਂ ਉਨ੍ਹਾਂ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਾਣ ਮਹਿਸੂਸ ਕਰਦਾ ਹਾਂ, ਜਿਨ੍ਹਾਂ ਨੇ ਮਾਤ ਭੂਮੀ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।”

ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ, ਜੋ ਕਿ ਸਾਰੀਆਂ ਲੜਾਈਆਂ ਦੌਰਾਨ ਹਮੇਸ਼ਾ ਮੋਹਰੀ ਰਿਹਾ ਹੈ, ਨੂੰ ਆਪਣੀ ਸੁਰੱਖਿਆ ਲਈ ਕਿਸੇ ਹੋਰ ਤਾਕਤ ਦੀ ਜ਼ਰੂਰਤ ਨਹੀਂ ਹੈ। ਉਪ ਮੁੱਖ ਮੰਤਰੀ ਨੇ ਕਿਹਾ, “ਸਾਡੀ ਪੁਲਿਸ ਫੋਰਸ ਪੰਜਾਬ ਦੀ ਸੁਰੱਖਿਆ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ।

ਸ. ਰੰਧਾਵਾ ਨੇ ਐਲਾਨ ਕੀਤਾ ਕਿ ਜ਼ਿਲ੍ਹਿਆਂ ਵਿੱਚ ਸਥਿਤ ਪੁਲਿਸ ਲਾਈਨਾਂ ਦੀਆਂ ਡਿਸਪੈਂਸਰੀਆਂ ਵਿੱਚ ਲੈਬ ਸਥਾਪਤ ਕੀਤੀਆਂ ਜਾਣਗੀਆਂ ਜਿੱਥੇ ਪੁਲਿਸ ਕਰਮੀਆਂ ਦੇ ਪਰਿਵਾਰਾਂ ਨੂੰ ਟੈਸਟਿੰਗ ਦੀ ਸਹੂਲਤ ਹੋਵੇਗੀ। ਇਨ੍ਹਾਂ ਲੈਬਜ਼ ਉੱਪਰ ਕੁੱਲ ਸਵਾ ਕਰੋੜ ਦੇ ਕਰੀਬ ਲਾਗਤ ਆਵੇਗੀ।

ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੀਆਂ ਭਲਾਈ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਦੇ ਕਦੇ ਨਾ ਖਤਮ ਹੋਣ ਵਾਲੇ ਸਮਰਥਨ ਸਦਕਾ ਹੀ ਹੈ ਕਿ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਸਨਮਾਨ ਨਾਲ ਨਿਭਾਉਣ ਦੇ ਸਮਰੱਥ ਹੋਈ ਹੈ ।

ਡੀ.ਜੀ.ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਪੂਰੀ ਲਗਨ ਅਤੇ ਬਹਾਦਰੀ ਨਾਲ ਸਰਹੱਦੀ ਸੂਬੇ ਦੀ ਸੇਵਾ ਕਰਦੀ ਰਹੇਗੀ।”

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

21 ਅਕਤੂਬਰ 1959 ਨੂੰ ਸੀ.ਆਰ.ਪੀ.ਐਫ. ਦੀ ਗਸ਼ਤ ਕਰ ਰਹੀ ਪਾਰਟੀ, ਜਿਸ ਦੀ ਅਗਵਾਈ ਐਸ.ਆਈ. ਕਰਮ ਸਿੰਘ ਕਰ ਰਹੇ ਸਨ, ਉਤੇ ਚੀਨੀ ਫੌਜਾਂ ਵੱਲੋਂ ਲੱਦਾਖ ਦੇ ਹੌਟ ਸਪਰਿੰਗਜ਼ ਵਿੱਚ ਘਾਤ ਲਗਾ ਕੇ ਹਮਲਾ ਕਰ ਦਿੱਤਾ ਗਿਆ ਅਤੇ 10 ਜਵਾਨ ਸ਼ਹੀਦ ਹੋ ਗਏ। 16,000 ਫੁੱਟ ਦੀ ਉਚਾਈ ‘ਤੇ ਬੇਹੱਦ ਠੰਡੇ ਮੌਸਮ ਵਿੱਚ ਸਾਰੀਆਂ ਮੁਸ਼ਕਲਾਂ ਨਾਲ ਲੜਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਬਲਿਦਾਨ ਦੁਰਲੱਭ ਦਲੇਰੀ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਦੇਸ਼ ਦੇ ਸਾਰੇ ਪੁਲਿਸ ਬਲਾਂ ਦੀ ਪ੍ਰਤੀਨਿਧੀ ਪਾਰਟੀ ਹਰ ਸਾਲ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭੇਜੀ ਜਾਂਦੀ ਹੈ, ਜਿਨ੍ਹਾਂ 21 ਅਕਤੂਬਰ, 1959 ਨੂੰ ਕੌਮੀ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਸਮੂਹ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਯਾਦਗਾਰੀ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦੇਣ ਲਈ ਪੜ੍ਹੇ ਜਾਂਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
June 16, 2026
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
June 16, 2026
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

by Ranjit Singh
June 16, 2026
0

Big News: ਭਾਰਤ ਵਿੱਚ ਟੈਲੀਗ੍ਰਾਮ 'ਤੇ ਪਾਬੰਦੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
June 16, 2026
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

Most Popular

Punjab: ਮਾਣਹਾਨੀ ਮਾਮਲੇ ‘ਚ CM ਮਾਨ ਦੀ ਅਦਾਲਤ ‘ਚ ਪਈ ਪੇਸ਼ੀ

Punjab: ਮਾਣਹਾਨੀ ਮਾਮਲੇ ‘ਚ CM ਮਾਨ ਦੀ ਅਦਾਲਤ ‘ਚ ਪਈ ਪੇਸ਼ੀ

by Ranjit Singh
4 weeks ago
0

Punjab: ਮਾਣਹਾਨੀ ਮਾਮਲੇ 'ਚ CM ਮਾਨ ਦੀ ਅਦਾਲਤ 'ਚ ਪਈ ਪੇਸ਼ੀ - CM ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 