ਉਪ-ਰਾਸ਼ਟਰਪਤੀ ਜਗਦੀਪ ਧਨਖੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ 26 ਅਕਤੂਬਰ(ਵਿਸ਼ਵ ਵਾਰਤਾ)- ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਅੱਜ ਅੰਮ੍ਰਿਤਸਰ ਦੌਰੇ ਤੇ ਪੰਜਾਬ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਸਰ ਪਹੁੰਚਣ ਤੇ ਉਹਨਾਂ ਦਾ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।