ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਦੌਰੇ ‘ਤੇ
ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ)- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਦੌਰੇ ‘ਤੇ ਆਉਣਗੇ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਪ ਰਾਸ਼ਟਰਪਤੀ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12.30 ਵਜੇ ਸ੍ਰੀ ਦਰਬਾਰ ਸਾਹਿਬ, 2 ਵਜੇ ਜਲਿਆਂਵਾਲਾ ਬਾਗ, 2.40 ਵਜੇ ਦੁਰਗਿਆਣਾ ਮੰਦਰ ਅਤੇ ਫਿਰ 3.40 ਵਜੇ ਰਾਮਤੀਰਥ ਵਿਖੇ ਪੁੱਜਣਗੇ। ਉਪ ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਨਾਲ ਹੀ ਪ੍ਰਸ਼ਾਸਨ ਵੱਲੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਰਿਹਰਸਲ ਵੀ ਕੀਤੀ ਗਈ ਹੈ।