ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 15 ਜੁਲਾਈ ਤੱਕ
ਅੰਮ੍ਰਿਤਸਰ, 2 ਜੁਲਾਈ :-ਭਾਸ਼ਾ ਅਫਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਮਜੀਠਾ ਰੋਡ ਫੋਰ ਐਸ ਸਕੂਲ ਬਿਲਡਿੰਗ ਵਿਖੇ 15 ਜੁਲਾਈ 2021 ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ ਛੇ ਮਹੀਨੇ ਹੋਵੇਗੀ ਅਤੇ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ, ਸਰਕਾਰੀ, ਗੈਰ ਸਰਕਾਰੀ ਵਿਅਕਤੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕਈ ਸਾਲਾਂ ਤੋਂ ਇਹ ਕੋਰਸ ਚਲਾ ਰਹੀ ਹੈ। ਇਸ ਕੋਰਸ ਨੂੰ ਸਿੱਖਣ ਲਈ ਜਿਥੇ ਘਰੇਲੂ ਕਾਰੋਬਾਰੀ ਵਿਅਕਤੀ ਆਉਦੇਂ ਹਨ ਉਥੇ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ ਮਾਲ ਵਿਭਾਗ ਦੇ ਅਧਿਕਾਰੀ ਸਾਹਿਤਕਾਰ ਵੀ ਇਸ ਕੋਰਸ ਨੂੰ ਸਿੱਖਦੇ ਹਨ।