• Latest
  • Trending
ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

5 years ago
 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

1 hour ago
ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

2 hours ago
ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

2 hours ago
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

2 hours ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

3 hours ago
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

4 hours ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

4 hours ago
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

4 hours ago
’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

4 hours ago
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

4 hours ago
Hindi News
English News
Wednesday, November 4, 2026
No Result
View All Result
23 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

July 11, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਕਿਹਾ, ਓਲੰਪਿਕ ਲਈ ਸਾਡੀ ਤਿਆਰੀ ਆਲਮੀ ਮਾਪਦੰਡਾਂ ਮੁਤਾਬਕ ਪੂਰੀ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਚੰਡੀਗੜ੍ਹ, 11 ਜੁਲਾਈ:ਉਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਦੀ ਤਿਆਰੀ ਨੂੰ ਆਲਮੀ ਮਾਪਦੰਡਾਂ ਮੁਤਾਬਕ ਆਖਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਰੋਸਾ ਜਤਾਇਆ ਕਿ ਜਪਾਨ ਦੇ ਟੋਕੀਓ ਵਿਖੇ ਇਸ ਸਾਲ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇੱਕ ਵਾਰ ਫਿਰ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ਕਿਉਂਕਿ ਇਨ੍ਹਾਂ ਖੇਡਾਂ ਲਈ ਪੰਜਾਬ ਦੇਸ਼ ਭਰ ਵਿੱਚੋਂ ਦੂਜਾ ਸਭ ਤੋਂ ਵੱਡਾ ਦਲ ਭੇਜ ਰਿਹਾ ਹੈ।

ਇਕ ਪ੍ਰੈੱਸ ਬਿਆਨ ਵਿੱਚ ਉਲੰਪਿਕ ਲਈ ਚੁਣੇ ਗਏ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਭਾਰਤ ਹੁਣ ਤੱਕ ਦਾ ਸਭ ਤੋਂ ਵੱਡਾ ਦਲ 117 ਖਿਡਾਰੀਆਂ ਨੂੰ ਓਲੰਪਿਕ ਲਈ ਭੇਜ ਰਿਹਾ ਹੈ, ਜਿਨ੍ਹਾਂ ਵਿੱਚੋਂ 14 ਪ੍ਰਤੀਸ਼ਤ ਖਿਡਾਰੀ ਪੰਜਾਬ ਦੇ ਹਨ।ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਖਿਡਾਰੀ ਘੱਟੋ-ਘੱਟ ਤਿੰਨ ਤੋਂ ਚਾਰ ਓਲੰਪਿਕ ਮੈਡਲ ਜਿੱਤ ਕੇ ਲਿਆਉਣਗੇ ਕਿਉਂਕਿ ਹਰਿਆਣਾ ਤੋਂ ਬਾਅਦ ਦੂਜੇ ਨੰਬਰ ’ਤੇ ਸਭ ਤੋਂ ਵੱਧ ਖਿਡਾਰੀ ਪੰਜਾਬ ਦੇ ਜਾ ਰਹੇ ਹਨ।

ਖੇਡ ਮੰਤਰੀ ਨੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੰਪੂਰਨ ਸਹਾਇਤਾ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀਆਂ ਦੀਆਂ ਵਿੱਤੀ ਅਤੇ ਹੋਰ ਲੋੜਾਂ ਦਾ ਧਿਆਨ ਰੱਖਾਂਗੇ।ਉਨ੍ਹਾਂ ਟੋਕੀਓ ਜਾਣ ਵਾਲੇ ਖਿਡਾਰੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ ਅਤੇ ਗੁਰਜੀਤ ਕੌਰ (ਹਾਕੀ), ਅੰਜੁਮ ਮੌਦਗਿੱਲ ਅਤੇ ਅੰਗਦ ਵੀਰ ਸਿੰਘ (ਸ਼ੂਟਿੰਗ), ਸਿਮਰਨਜੀਤ ਕੌਰ (ਮੁੱਕੇਬਾਜ਼ੀ), ਕਮਲਪ੍ਰੀਤ ਕੌਰ, ਤੇਜਿੰਦਰਪਾਲ ਸਿੰਘ ਤੂਰ ਅਤੇ ਗੁਰਪ੍ਰੀਤ ਸਿੰਘ (ਅਥਲੈਟਿਕਸ) ਵਿੱਚ ਕੁਆਲੀਫਾਈ ਹੋਏ ਹਨ।

ਇਕ ਹੋਰ ਖੁਸ਼ਖ਼ਬਰੀ ਸਾਂਝੀ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਨੂੰ 21 ਸਾਲ ਬਾਅਦ ਉਲੰਪਿਕ ਵਿੱਚ ਹਾਕੀ ਟੀਮ ਦੀ ਕਪਤਾਨੀ ਮਿਲੀ ਹੈ ਅਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਵਿੱਚ ਕਪਤਾਨ ਵਜੋਂ ਭਾਰਤੀ ਹਾਕੀ ਟੀਮ ਦੀ ਅਗਵਾਈ ਕਰਨਗੇ। ਉਹ ਭਾਰਤੀ ਟੁਕੜੀ ਦੇ ਝੰਡਾ ਬਰਦਾਰ ਵੀ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬੀ ਉਲੰਪਿਕਸ ਲਈ ਭਾਰਤ ਦੀ ਤਮਗਾ ਸੂਚੀ ਵਿੱਚ ਪੰਜਾਬ ਨੂੰ ਚੋਟੀ ਦੇ ਰਾਜਾਂ ਵਿੱਚ ਵੇਖਣ ਦੀ ਉਮੀਦ ਕਰਦੇ ਹਨ। ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੀ ਯੋਜਨਾ ਪਹਿਲਾਂ ਹੀ ਲਾਗੂ ਕਰਨ ਦੇ ਵੱਖ ਵੱਖ ਪੜਾਵਾਂ ’ਤੇ ਹੈ, ਜਿਸ ਦਾ ਮੋਟੋ ‘‘ਕੈਚ-ਦੈੱਮ-ਯੰਗ“ ਹੈ। ਕਈ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਵਿਭਾਗ ਨੇ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਦੇ ਹੁਨਰ ਨੂੰ ਪਛਾਨਣ ਦੀ ਪਹਿਲ ਕੀਤੀ ਹੈ।ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਡੇ ਮੁਕਾਬਲੇ ਲਈ ਤਿਆਰ ਕਰਨ ਵਾਸਤੇ ਨਾਮਵਰ ਕੋਚਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

ਰਾਣਾ ਸੋਢੀ ਨੇ ਚਾਨਣਾ ਪਾਇਆ ਕਿ ਕਿਵੇਂ ਖੇਲੋ ਇੰਡੀਆ, ਫਿੱਟ ਇੰਡੀਆ ਮੂਵਮੈਂਟ ਜਿਹੇ ਵੱਖ ਵੱਖ ਰਾਸ਼ਟਰੀ ਪ੍ਰੋਗਰਾਮਾਂ ਤੋਂ ਇਲਾਵਾ ਜ਼ਮੀਨੀ ਪੱਧਰ ’ਤੇ ਪ੍ਰੇਰਨਾ ਦੇਣ ਦੇ ਉਪਰਾਲਿਆਂ ਜ਼ਰੀਏ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਖਾਸਕਰ ਪੰਜਾਬ ਵਿੱਚ ਹੁਨਰ ਦੀ ਕਮੀ ਨਹੀਂ ਹੈ। ਹਾਲਾਂਕਿ ਖੇਡਾਂ ਨੂੰ ਮਾਣ ਅਤੇ ਸਤਿਕਾਰ ਨਾਲ ਕਰੀਅਰ ਦਾ ਮੌਕਾ ਬਣਾਉਣ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ।

Tags: PUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਜੂਨੀਅਰ NTR ਨੇ ਬੁੱਧਵਾਰ ਨੂੰ ਨਿਰਦੇਸ਼ਕ ਮਹੇਸ਼ ਉੱਪਲਾ ਦੀ ਆਉਣ ਵਾਲੀ...

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
November 4, 2026
0

ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ 'ਤੇ ਤਲਾਸ਼ੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
November 4, 2026
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਜੂਨੀਅਰ NTR ਨੇ ਬੁੱਧਵਾਰ ਨੂੰ ਨਿਰਦੇਸ਼ਕ ਮਹੇਸ਼ ਉੱਪਲਾ ਦੀ ਆਉਣ ਵਾਲੀ...

Most Popular

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

by Ranjit Singh
2 weeks ago
0

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 