ਉਲੰਪਿਕ ਵਿੱਚ ਜੇਤੂ ਸ਼ੁਰੂਆਤ ਕਰਨ ਵਾਲੀ ਹਾੱਕੀ ਟੀਮ ਲਈ ਪੰਜਾਬ ਅਤੇ ਹਰਿਆਣਾ ਦੇ ਖੇਡ ਮੰਤਰੀਆਂ ਨੇ ਕੀਤਾ ਟਵੀਟ
ਨਿਉਜ਼ੀਲੈਂਡ ਨੂੰ ਹਰਾਉਣ ਤੇ ਦਿੱਤੀ ਵਧਾਈ
ਚੰਡੀਗੜ੍ਹ,24 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਪੁਰਸ਼ਾਂ ਦੀ ਹਾੱਕੀ ਟੀਮ ਨੇ ਪਹਿਲੇ ਹੀ ਮੈਚ ਵਿੱਚ ਨਿਉਜ਼ੀਲੈਂਡ ਨੂੰ 3-2 ਦੇ ਫਰਕ ਨਾਲ ਹਰਾ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਖੇਡ ਮੰਤਰੀਆਂ ਨੇ ਟਵੀਟ ਕਰਕੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਦੱਸ ਦਈਏ ਕਿ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵੀ ਹਾੱਕੀ ਖਿਡਾਰੀ ਹਨ ਅਤੇ ਉਹਨਾਂ ਦੇ ਜੀਵਨ ਤੇ ਸੂਰਮਾ ਨਾਮਕ ਬਾਲੀਵੁੱਡ ਫਿਲਮ ਵੀ ਬਣ ਚੁੱਕੀ ਹੈ।