ਉੱਘੇ ਸਮਾਜਸੇਵੀ ਤੇ ਭਾਜਪਾ ਲੀਡਰ ਤੇਜਿੰਦਰ ਸਿੰਘ ਬਿੱਟੂ ਨੂੰ ਸਦਮਾ, ਪਿਤਾ ਸਵਰਗਵਾਸ ; ਅੰਤਿਮ ਸਸਕਾਰ ਕੱਲ੍ਹ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਉੱਘੇ ਸਮਾਜਸੇਵੀ ਅਤੇ ਭਾਜਪਾ ਲੀਡਰ ਤੇਜਿੰਦਰ ਸਿੰਘ ਬਿੱਟੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਨੇ ਪਿਤਾ ਹਰਕ੍ਰਿਸ਼ਨ ਸਿੰਘ ਦੁਰੀਆ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ 10ਅਕਤੂਬਰ ਨੂੰ ਸਵੇਰੇ 10:30 ਵਜੇ ਮਾਡਲ ਟਾਊਨ ਸਮਸ਼ਾਨ ਘਾਟ ਜਲੰਧਰ ਵਿਖੇ ਕੀਤਾ ਜਾਵੇਗਾ। ਤੇਜਿੰਦਰ ਸਿੰਘ ਬਿੱਟੂ ਦੇ ਪਿਤਾ ਦੇ ਦਿਹਾਂਤ ’ਤੇ ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਹਨਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖਸ਼ੇ।