ਉੱਘੇ ਇਤਿਹਾਸਕਾਰ ਪ੍ਰੋਫੈਸਰ ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ;ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,12ਅਗਸਤ(ਵਿਸ਼ਵ ਵਾਰਤਾ)- ਉੱਘੇ ਇਤਿਹਾਸਕਾਰ ਪ੍ਰੋ: ਜਗਤਾਰ ਸਿੰਘ ਗਰੇਵਾਲ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ। ਉਹ 95 ਸਾਲਾਂ ਦੇ ਸਨ। ਜਿਕਰਯੋਗ ਹੈ ਕਿ ਉਹਨਾਂ ਨੂੰ ਮੱਧਕਾਲੀਨ ਅਤੇ ਆਧੁਨਿਕ ਭਾਰਤ ਦੇ ਨਾਲ-ਨਾਲ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਬਾਰੇ ਉਹਨਾਂ ਦੇ ਕੰਮ ਲਈ ਜਾਣਿਆ ਜਾਂਦਾ ਸੀ । ਉਹ ਪੰਜਾਬ ਦੇ ਲੁਧਿਆਣਾ ਜ਼ਿਲੇ ਨਾਲ ਸੰਬੰਧ ਰੱਖਦੇ ਸਨ ਅਤੇ ਉਹਨਾਂ ਨੇ ਨੇ 1963 ਵਿੱਚ ਲੰਡਨ ਯੂਨੀਵਰਸਿਟੀ ਤੋਂ ਇਤਿਹਾਸ ਵਿੱਚ ਪੀਐਚਡੀ ਪ੍ਰਾਪਤ ਕੀਤੀ। ਇਸ ਦੇ ਨਾਲ ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਸ਼ਿਮਲਾ ਦੇ ਡਾਇਰੈਕਟਰ ਅਤੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ। ਇਤਿਹਾਸਕਾਰੀ ਵਿੱਚ ਉਨ੍ਹਾਂ ਦੇ ਯੋਗਦਾਨ ਕਾਰਨ, ਉਨ੍ਹਾਂ ਨੂੰ 1984 ਵਿੱਚ ਇੰਡੀਅਨ ਹਿਸਟਰੀ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਸੀ ਅਤੇ ਸਾਲ 2005 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।
ਉਹਨਾਂ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਉੱਘੇ ਇਤਿਹਾਸਕਾਰ ਪਦਮ ਸ਼੍ਰੀ ਪ੍ਰੋ.ਜਗਤਾਰ ਸਿੰਘ ਗਰੇਵਾਲ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ…
ਯਕੀਨਨ ਪੰਜਾਬ ‘ਚ ਇਤਿਹਾਸਕਾਰ ਵਜੋਂ ਇੱਕ ਯੁੱਗ ਦਾ ਅੰਤ ਹੋਇਆ ਹੈ…ਪ੍ਰੋ.ਸਾਬ੍ਹ ਦੀਆਂ ਲਿਖਤਾਂ-ਖੋਜ ਪੱਤਰ ਸਦਾ ਸਾਡੀ ਨੌਜਵਾਨੀ ਦੇ ਕੰਮ ਆਉਣਗੇ…ਪਰਮਾਤਮਾ ਅੱਗੇ ਅਰਦਾਸ…ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ pic.twitter.com/bj8GwAaXpL
— Bhagwant Mann (@BhagwantMann) August 12, 2022























