ਉੱਘੇ ਸਮਾਜ ਸੇਵੀ ਗੁਰਨਾਮ ਸਿੰਘ ਸਿੱਧੂ ਚੱਕ ਭਾਈਕੇ ਚੱਲ ਵੱਸੇ
ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਕੱਲ੍ਹ
ਚੰਡੀਗੜ੍ਹ,20 ਦਸੰਬਰ(ਵਿਸ਼ਵ ਵਾਰਤਾ)- ਉੱਘੇ ਸਮਾਜ ਸੇਵੀ ਗੁਰਨਾਮ ਸਿੰਘ ਸਿੱਧੂ ਚੱਕ ਭਾਈਕੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ 11 ਦਸੰਬਰ 2021 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਨੂੰ ਮਾਨਸਾ ਦੇ ਪਿੰਡ ਚੱਕ ਭਾਈਕੇ ਵਿਖੇ ਦੁਪਹਿਰ 12:30 ਵਜੇ ਹੋਣਗੇ।