• Latest
  • Trending
ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

7 years ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

7 minutes ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

51 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

3 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Hindi News
English News
Saturday, November 14, 2026
No Result
View All Result
26 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

July 22, 2019
in ਪੰਜਾਬ
ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਚੰਡੀਗੜ੍ਹ  17 ਜੁਲਾਈ: ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।

                ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ ਅਤੇ ਨਵੀਂ ਦਿੱਲੀ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਿਲ ਸਨ।

                ਸਮੂਹ ਪੁਲਿਸ ਮੁੱਖੀ ਡੀ.ਜੀ.ਪੀ ਪੰਜਾਬ ਦੀ ਇਸ ਤਜਵੀਜ ‘ਤੇ ਵੀ ਸਹਿਮਤ ਹੋਏ ਕਿ ਮੈਂਬਰ ਰਾਜਾਂ ਦੀ ਪੁਲਿਸ ਨਾਲ ਸੂਚਾਨਾਵਾਂ ਦੇ ਤੁਰੰਤ ਅਦਾਨ–ਪ੍ਰਦਾਨ ਲਈ ਸੂਚਨਾ ਤਕਨੀਕ ਉਤੇਅਧਾਰਤ ਇੱਕ ਸਾਝਾਂ ਪਲੇਟਫਾਰਮ ਤਿਆਰ ਕੀਤਾ ਜਾਵੇ ਜਿਸ ਨਾਲ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਮੁਹਿੰਮ ਚਲਾਉਣ ਲਈ ਬਿਹਤਰ ਤਾਲਮੇਲ ਹੋ ਸਕੇਗਾ ਅਤੇ ਚੰਗੇ ਨਤੀਜੇ ਮਿਲ ਸਕਣਗੇ।  ਡੀਜੀਪੀ ਪੰਜਾਬ ਦੀ ਇਸ ਤਜਵੀਜ਼ ਉਪਰ ਵੀ ਮੀਟਿੰਗ ਵਿੱਚ ਸਹਿਮਤੀ ਹੋਈ ਕਿ ਉੱਤਰੀ ਰਾਜਾਂ ਦੇ ਪੁਲਿਸ ਮੁੱਖੀਆਂ ਦੀ ਸਾਂਝੀ ਮੀਟਿੰਗ ਤਿੰਨ ਮਹੀਨਿਆਂ ਬਾਅਦ ਵਾਰੋ–ਵਾਰੀ ਵੱਖੋ–ਵੱਖਰੇ ਰਾਜਾਂ ਵਿੱਚਬੁਲਾਈ ਜਾਵੇ। ਇਸੇ ਤਰ੍ਹਾਂ ਅੱਤਵਾਦ ਵਿਰੋਧੀ ਦਸਤਾ (ਏ.ਟੀ.ਐੱਸ), ਵਿਸ਼ੇਸ਼ ਕਾਰਵਾਈ ਦਲ (ਐੱਸ.ਓ.ਜੀ), ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ) ਅਤੇ ਵਿਸ਼ੇਸ਼ ਸੈੱਲਾਂ ਦੇ ਪੁਲਿਸ ਮੁਖੀਆਂ ਦੀ ਸਾਂਝੀਮੀਟਿੰਗ ਦੋ ਮਹੀਨਿਆਂ ਬਾਅਦ ਸੱਦੀ ਜਾਵੇ ਤਾਂ ਜੋ ਵੱਖ–ਵੱਖ ਜੁਰਮਾਂ ਨਾਲ ਸਬੰਧਿਤ ਸੂਚਨਾ ਅਤੇ ਅੰਕੜੇ ਮੈਂਬਰ ਰਾਜਾਂ ਨਾਲ ਸਾਂਝੇ ਕੀਤੇ ਜਾ ਸਕਣ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਸਕੇ।

                ਮੀਟਿੰਗ ਵਿੱਚ ਹਾਜ਼ਰ ਸਮੂਹ ਪੁਲਿਸ ਅਧਿਕਾਰੀਆਂ ਨੇ ਡੀ.ਜੀ.ਪੀ ਹਰਿਆਣਾ ਮਨੋਜ ਯਾਦਵ ਵੱਲੋਂ ਪੰਚਕੂਲਾ ਵਿਖੇ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਉੱਤੇ ਸਹਿਮਤੀਜਤਾਈ ਜਿੱਥੇ ਕਿ ਮੈਂਬਰ ਰਾਜਾਂ ਦੇ ਨੋਡਲ ਪੁਲਿਸ ਅਫ਼ਸਰ ਬੈਠ ਕੇ ਸਬੰਧਤ ਮੈਂਬਰ ਰਾਜਾਂ ਨਾਲ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਗੰਭੀਰ ਸੰਗਠਿਤ ਜੁਰਮਾਂ ਸਬੰਧੀ ਇੱਕ ਦੂਜੇ ਨਾਲ ਸੂਚਨਾ ਅਤੇਅੰਕੜੇ ਦਾ ਵਟਾਂਦਰਾ ਕਰ ਸਕਣ। ਸਮੂਹ ਪੁਲਿਸ ਮੁੱਖੀਆਂ ਨੇ ਜੇਲ ਸੁਧਾਰਾਂ ‘ਤੇ ਵੀ ਜੋਰ ਦਿੱਤਾ ਅਤੇ ਕਿਹਾ ਕਿ ਨਸਿਆਂ ਖਿਲਾਫ਼ ਮੁਹਿੰਮ ਦੋਰਾਨ ਨਸ਼ਿਆਂ ਦੀ ਮੰਗ ਘਟਾਉਣ ਲਈ ਸਿਹਤ ਅਤੇ ਸਿੱਖਿਆਵਿਭਾਗ ਸਮੇਤ ਗੈਰ ਸਰਕਾਰੀ ਸੰਸਥਾਵਾਂ ਦੀ ਵੀ ਸ਼ਮੂਲੀਅਤ ਕੀਤੀ ਜਾਵੇ। 

                ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ ਸੀਤਾ ਰਾਮ ਮਾਰੜੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਗੁਆਂਢੀ ਰਾਜਾਂ ਵਿਚਾਲੇ ਇਕ ਤਾਲਮੇਲ ਮੁਹਿੰਮ, ਸਾਂਝੀ ਕਾਰਵਾਈਅਤੇ ਖੁਫੀਆ ਜਾਣਕਾਰੀ ਸਾਂਝਾ ਕਰਨ ਦੀ ਜਰੂਰਤ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਲੋਂ ਪਠਾਨਕੋਟ ਅਤੇ ਕਾਂਗੜਾ ਇਲਾਕੇ ਵਿਚ ਅਪਰਾਧ ਖਿਲਾਫ਼ ਸਾਂਝੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਲਿਆਗਿਆ। ਉਨ੍ਹਾਂ ਨੇ ਇਹ ਵੀ ਤਜਵੀਜ ਦਿੱਤੀ ਕਿ ਮੋਬਾਈਨ ਫੋਲ ਕੂਨੈਕਸ਼ਨ ਅਤੇ ਬੈਂਕ ਖਾਤਾ ਖੋਲਣ ਵੇਲੇ ਬਾਈਓਮੀਟਰਕ ਪਛਾਣ ਵੇਰਵੇ ਹਾਸਲ ਕਰਨੇ ਜਰੂਰੀ ਬਣਾਏ ਜਾਣ।

                ਚੰਡੀਗੜ੍ਹ ਦੇ ਡੀ.ਜੀ.ਪੀ ਸੰਜੇ ਬੇਨੀਵਾਲ ਨੇ ਉੱਤਰੀ ਰਾਜਾਂ ਵਿੱਚ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕਥਾਮ ਕਾਨੂੰਨ (ਮਕੋਕਾ) ਲਾਗੂ ਕਰਨ ਦਾ ਪ੍ਰਸਤਾਵ ਕੀਤਾ ਤਾਂ ਜੋ ਗੈਂਗਸਟਰਾਂ ਨਾਲਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਿਆ ਜਾ ਸਕੇ। ਪੁਲਿਸ ਮੁਖੀਆਂ ਨੇ ਉਨ੍ਹਾਂ ਦੀ ਸਲਾਹ ‘ਤੇ ਇਹ ਵੀ ਫੈਸਲਾ ਲਿਆ ਕਿ ਪੰਜਾਬ ਪੁਲਿਸ ਵਲੋਂ ਚਲਾਏ ਗਏ ‘ਪੰਜਾਬ ਆਰਟੀਫਿਸ਼ੀਅਲ ਇੰਟੈਲੀਜੈਂਸਸਿਸਟਮ‘ ਨੂੰ ਦੂਜੇ ਰਾਜਾਂ ਵਿਚ ਵੀ ਵਰਤਣ ਦੀਆਂ ਸੰਭਾਵਨਾਵਾਂ ਤਲਾਸ਼ਿਆਂ ਜਾਣ। ਰਾਜਸਥਾਨ ਦੇ ਏ.ਡੀ.ਜੀ.ਪੀ/ਏ.ਟੀ.ਐਸ ਅਤੇ ਐਸ.ਓ.ਜੀ ਅਨਿਲ ਪਾਲੀਵਾਲ ਨੇ ਵੱਖ–ਵੱਖ ਰਾਜਾਂ ਵਿਚ ਨਸ਼ਿਆਂ ਅਤੇਅਪਰਾਧਾਂ ਵਿਚ ਸ਼ਾਮਲ ਵਿਦੇਸ਼ੀਆਂ ਨੂੰ ਵਾਪਸ ਭੇਜਣ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਤਜਵੀਜ ਰੱਖੀ।

                ਆਈ.ਜੀ.ਪੀ./ਕਾਨੂੰਨ ਤੇ ਵਿਵਸਥਾ ਉਤਰਾਖੰਡ ਦੀਪਮ ਸੇਠ ਨੇ ਮੈਂਬਰ ਰਾਜਾਂ ਲਈ ਨਸ਼ਿਆਂ  ਵਿਰੁੱਧ ਠੋਸ ਉਪਾਅ ‘ਤੇ ਇਕ ਸਾਂਝੀ ਵਿਆਪਕ ਨੀਤੀ ਵਿਕਸਿਤ ਕਰਨ ਦੀ ਤਜਵੀਜ ਰੱਖੀ ਜਿਸਪੁਲਿਸ ਕੇਂਦਰੀ ਬਲ ਅਤੇ ਵਿਭਾਗ ਸ਼ਾਮਲ ਹੋਣੇ ਚਾਹੀਦੇ ਹਨ.

                ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡੀ.ਜੀ.ਪੀ./ਇੰਟੈਲੀਜੈਂਸ ਪੰਜਾਬ ਵੀ.ਕੇ. ਭਾਵੜਾ, ਡੀ.ਜੀ.ਪੀ./ਅਪਰਾਧ ਹਰਿਆਣਾ ਪੀ.ਕੇ. ਅਗਰਵਾਲ, ਏ.ਡੀ.ਜੀ.ਪੀ/ਸੀ.ਆਈ.ਡੀ ਹਰਿਆਣਾ ਅਨਿਲਕੁਮਾਰ ਰਾਓ, ਆਈ.ਜੀ.ਪੀ/ਇੰਟੈਲੀਜੈਂਸ ਹਿਮਾਚਲ ਪ੍ਰਦੇਸ਼ ਦਿਲਜੀਤ ਕੁਮਾਰ ਠਾਕੁਰ, ਏ.ਡੀ.ਜੀ.ਪੀ./ਐਸ.ਟੀ.ਐਫ. ਪੰਜਾਬ ਗੁਰਪ੍ਰੀਤ ਦਿਓ, ਡੀ.ਆਈ.ਜੀ/ਯੂ.ਟੀ ਚੰਡੀਗੜ੍ਹ ਡਾ. ਓ.ਪੀ. ਮਿਸ਼ਰਾ, ਵਧੀਕ ਸੀ.ਪੀ ਕ੍ਰਾਈਮ ਨਵੀਂ ਦਿੱਲੀ ਡਾ. ਅਜੀਤ ਕੁਮਾਰ ਸਿੰਗਲਾ, ਆਈ.ਜੀ/ਐਸ.ਟੀ.ਐਫ ਆਰ.ਕੇ. ਜੈਸਵਾਲ ਅਤੇ ਕੌਸਤੁਭ ਸ਼ਰਮਾ ਡੀ.ਆਈ.ਜੀ/ ਐਸ.ਟੀ.ਐਫ ਪੰਜਾਬ ਵੀ ਮੌਜੂਦ ਸਨ।

ਫੋਟੋ ਕੇਪਸ਼ਨ: ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਚੰਡੀਗੜ੍ਹ ਵਿਖੇ ਉੱਤਰੀ ਰਾਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
2 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 