ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ 2 ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਜ਼ਖ਼ਮੀ, 6 ਡੱਬੇ ਪਟੜੀ ਤੋਂ ਉਤਰੇ
ਚੰਡੀਗੜ੍ਹ 16 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜੰਕਸ਼ਨ ਦੇ ਦੱਖਣੀ ਕੈਬਿਨ ਨੇੜੇ ਅੱਜ ਸਵੇਰੇ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ ਅਤੇ ਇਹ ਚਾਰੇ ਡਰਾਈਵਰ ਹਨ। ਹੋਰ ਜਾਣਕਾਰੀ ਅਨੁਸਾਰ ਇਹਨਾਂ ਦੀ ਹਾਲਤ ਹੁਣ ਸਥਿਰ ਹੈ। ਇਸ ਦੇ ਨਾਲ ਹੀ ਇਕ ਮਾਲ ਗੱਡੀ ਦੇ ਕਰੀਬ 6 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਲਖਨਊ-ਵਾਰਾਣਸੀ ਅਤੇ ਅਯੁੱਧਿਆ-ਪ੍ਰਯਾਗਰਾਜ ਰੇਲਵੇ ਟ੍ਰੈਕ ਪ੍ਰਭਾਵਿਤ ਹੋ ਗਏ ਹਨ।