ਉੱਤਰ ਪ੍ਰਦੇਸ਼ ਵਿੱਚ ਮੀਂਹ ਕਾਰਨ ਦੋ ਦਿਨ ਬੰਦ ਰਹਿਣਗੇ ਰਾਜ ਦੇ ਸਾਰੇ ਵਿਦਿਅਕ ਅਦਾਰੇ

ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ)-ਉੱਤਰ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਾਰੇ ਮੰਡਲ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਰਾਜ ਦੇ ਕਈ ਖੇਤਰਾਂ ਵਿੱਚ ਪੂਰੀ ਤਿਆਰੀ ਨਾਲ ਰਾਹਤ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਰਾਜ ਦੇ ਸਕੂਲਾਂ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ 17 ਅਤੇ 18 ਸਤੰਬਰ, 2021 ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।






















