ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਸਿੰਘੂ ਕਤਲਕਾਂਡ ਤੇ ਵੱਡਾ ਬਿਆਨ
ਇਹ ਡੂੰਘੀ ਸਾਜਿਸ਼ ਹੈ,ਇਸਦੀ ਉੱਚ ਪੱਧਰੀ ਜਾਂਚ ਹੋਵੇਗੀ-ਡੀਪਟੀ ਸੀਐੱਮ ਰੰਧਾਵਾ
ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁੱਖਜਿੰਦਰ ਰੰਧਾਵਾ ਨੇ ਅੱਜ ਦਿੱਲੀ ਦੇ ਸਿੰਘੂ ਬਾਰਡਰ ਤੇ ਹੋਏ ਕਤਲ ਨੂੰ ਡੂੰਘੀ ਸਾਜਿਸ਼ ਦਾ ਹਿੱਸਾ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਕਤਲ ਦੀ ਜਿੰਮੇਵਾਰੀ ਲੈਣ ਵਾਲੀ ਨਿਹੰਗ ਜੱਥੇਬੰਦੀ ਦੇ ਪ੍ਰਮੁੱਖ ਬਾਬਾ ਅਮਨ ਸਿੰਘ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਹੋਈ ਮੁਲਾਕਾਤ ਦੀਆਂ ਤਸਵੀਰਾਂ ਬੇਹੱਦ ਹੈਰਾਨੀ ਭਰੀਆਂ ਹਨ। ਇਸ ਤੋਂ ਇਲਾਵਾ ਤਸਵੀਰਾਂ ਵਿੱਚ ਗੁਰਮੀਤ ਪਿੰਕੀ ਦੀ ਮੌਜੂਦਗੀ ਵੀ ਮਾਮਲੇ ਨੂੰ ਸ਼ੱਕੀ ਬਣਾਉਂਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏਗੀ।