ਏਅਰ ਇੰਡੀਆ ਦੀ ਫਲਾਈਟ ਵਿੱਚ ਪਿਸ਼ਾਬ ਕਰਨ ਦਾ ਮਾਮਲਾ – ਦੋਸ਼ੀ ਸ਼ੰਕਰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ
ਚੰਡੀਗੜ੍ਹ 31 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੀਤੇ ਦਿਨ ਏਅਰ ਇੰਡੀਆ ਦੀ ਫਲਾਈਟ ਵਿੱਚ ਹੋਏ ਪਿਸ਼ਾਬ ਕਾਂਡ ਮਾਮਲੇ ‘ਤੇ ਸੁਣਵਾਈ ਪੂਰੀ ਕਰ ਕੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਦੋਸ਼ੀ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਜਾਵੇਗੀ ਜਾਂ ਨਹੀਂ ਇਸ ਬਾਰੇ ਅੱਜ ਫੈਸਲਾ ਸੁਣਾਇਆ ਜਾਵੇਗਾ। ਦੱਸ ਦਈਏ ਦੋਸ਼ੀ ਸ਼ੰਕਰ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ‘ਚ ਨਸ਼ੇ ਦੀ ਹਾਲਤ ‘ਚ ਇਕ ਔਰਤ ‘ਤੇ ਪਿਸ਼ਾਬ ਕਰ ਦਿੱਤਾ ਸੀ। ਸ਼ੰਕਰ ਮਿਸ਼ਰਾ 11 ਜਨਵਰੀ ਤੋਂ ਪੁਲਿਸ ਹਿਰਾਸਤ ਵਿੱਚ ਹੈ।ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਬੀਤੇ ਕੱਲ੍ਹ ਉਸ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਅਤੇ ਕਿਹਾ ਕਿ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ।