ਏਡੀਜੀਪੀ ਏ.ਕੇ ਪਾਂਡੇ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਨਵੇਂ ਸਾਲ ਦੀ ਵਧਾਈ
ਚੰਡੀਗੜ੍ਹ 2 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਏਡੀਜੀਪੀ (ਸੁਰੱਖਿਆ) ਏ.ਕੇ ਪਾਂਡੇ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਇਲਾਵਾ ਸੂਬੇ ਦੇ ਹੋਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਵੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦੇ ਹੋਏ ਲੋਕ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਕਮਜੋਰ ਅਤੇ ਪੱਛੜੇ ਵਰਗਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਉਪਰਾਲਿਆਂ ਦਾ ਸਹੀ ਮਾਅਨਿਆਂ ਵਿਚ ਲਾਭ ਹਾਸਲ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰੇਕ ਹੱਕਦਾਰ ਲਾਭਪਾਤਰੀ ਨੂੰ ਹਾਸਲ ਹੋਵੇ।