ਏਸ਼ੀਆ ਕੱਪ ਦੌਰਾਨ ਚੋਟਿਲ ਹੋਏ ਰਵਿੰਦਰ ਜਡੇਜਾ ਦੀ ਸਰਜਰੀ ਰਹੀ ਸਫ਼ਲ ; ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ, 6 ਸਤੰਬਰ(ਵਿਸ਼ਵ ਵਾਰਤਾ)-ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਦਾ ਅੱਜ ਗੋਡੇ ਦਾ ਆਪ੍ਰੇਸ਼ਨ ਸਫਲ ਹੋਇਆ ਹੈ। ਇਸ ਦੀ ਜਾਣਕਾਰੀ ਖਿਡਾਰੀ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਦੱਸ ਦੱਈਏ ਕਿ ਜਡੇਜਾ ਸੱਜੇ ਗੋਡੇ ਦੀ ਸੱਟ ਕਾਰਨ ਏਸ਼ੀਆ ਕੱਪ ਵਿੱਚੋਂ ਬਾਹਰ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਰਜਰੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਥੋੜ੍ਹੇ ਸਮੇਂ ਲਈ ਮੈਦਾਨ ਚੋਂ ਬਾਹਰ ਰਹਿਣਾ ਪੈ ਸਕਦਾ ਹੈ।























