ਦੁਬਈ, 14 ਸਤੰਬਰ : ਦੁਬਈ ਵਿਖੇ ਏਸ਼ੀਆ ਕ੍ਰਿਕਟ ਕੱਪ ਦੀ ਸ਼ੁਰੂਆਤ ਭਲਕੇ 15 ਸਤੰਬਰ ਤੋਂ ਹੋਣ ਜਾ ਰਹੀ ਹੈ। ਇਸ ਟੂਰਨਾਮੈਂਚ ਵਿਚ ਭਾਰਤ ਸਮੇਤ ਏਸ਼ੀਆਈ ਟੀਮਾਂ ਹਿੱਸਾ ਲੈ ਰਹੀਆਂ ਹਨ।
ਪਹਿਲਾ ਮੈਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਦਰਮਿਆਨ ਹੋਵੇਗਾ, ਜਦੋਂ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 19 ਸਤੰਬਰ ਨੂੰ ਖੇਡਿਆ ਜਾਵੇਗਾ।
ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਲਈ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ ਤੇ ਰੋਹਿਤ ਸ਼ਰਮਾ ਟੀਮ ਦੀ ਕਪਤਾਨੀ ਕਰਨਗੇ।