ਏਸ਼ੀਆ ਕੱਪ 2022 ‘ਚ ਭਾਰਤ ਦੀ ਜੇਤੂ ਸ਼ੁਰੂਆਤ, ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) ਹਾਰਦਿਕ ਪੰਡਯਾ ਅਤੇ ਰਵਿੰਦਰ ਜਡੇਜਾ ਦੇ ਬੱਲੇ ਦੀ ਬਦੌਲਤ ਭਾਰਤ ਨੇ ਐਤਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਏਸ਼ੀਆ ਕੱਪ 2022 ਵਿੱਚ ਗਰੁੱਪ ਏ ਦੇ ਆਪਣੇ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 147 ਦੌੜਾਂ ‘ਤੇ ਆਲ ਆਊਟ ਹੋ ਗਈ, ਜਵਾਬ ‘ਚ ਭਾਰਤ ਨੇ 19.4 ਓਵਰਾਂ ‘ਚ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ, ਹਾਰਦਿਕ ਪੰਡਯਾ ਭਾਰਤ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ ਸਾਬਤ ਹੋਏ। ਉਸ ਨੇ ਗੇਂਦਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਿੰਨ ਵਿਕਟਾਂ ਲਈਆਂ। ਇਸ ਤੋਂ ਬਾਅਦ ਬਿਹਤਰੀਨ ਪਾਰੀ ਖੇਡਦੇ ਹੋਏ 17 ਗੇਂਦਾਂ ‘ਚ 33 ਦੌੜਾਂ ਬਣਾਈਆਂ। ਉਸ ਨੂੰ ਪਲੇਅਰ ਆਫ ਦਿ ਮੈਚ ਵੀ ਚੁਣਿਆ ਗਿਆ।
ਪੀਐਮ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਹਰਾਉਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ।ਪੀਐਮ ਮੋਦੀ ਨੇ ਟਵੀਟ ਕੀਤਾ ਕਿ ਟੀਮ ਇੰਡੀਆ ਨੇ ਅੱਜ ਏਸ਼ੀਆ ਕੱਪ 2022 ਦੇ ਮੈਚ ਵਿੱਚ ਸ਼ਾਨਦਾਰ ਆਲਰਾਊਂਡਰ ਪ੍ਰਦਰਸ਼ਨ ਕੀਤਾ। ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਜਿੱਤ ਦੀ ਵਧਾਈ।
#TeamIndia put up a spectacular all-round performance in today’s #AsiaCup2022 match. The team has displayed superb skill and grit. Congratulations to them on the victory.
— Narendra Modi (@narendramodi) August 28, 2022