ਏਸ਼ੀਅਨ ਗੇਮਜ਼- ਭਾਰਤੀ ਕ੍ਰਿਕਟ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼
ਚੰਡੀਗੜ੍ਹ,6ਅਕਤੂਬਰ(ਵਿਸ਼ਵ ਵਾਰਤਾ)- ਭਾਰਤ ਨੇ ਏਸ਼ੀਆਈ ਖੇਡਾਂ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਇੰਡੀਆ ਨੇ ਅੱਜ ਖੇਡੇ ਗਏ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਦੱਸ ਦਈਏ ਕਿ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਸੀ। ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 96 ਦੌੜਾਂ ਹੀ ਬਣਾ ਸਕੀ। ਜਵਾਬ ‘ਚ ਭਾਰਤ ਨੇ 9.2 ਓਵਰਾਂ ‘ਚ ਇਕ ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ।























