ਨਵੀਂ ਦਿੱਲੀ, 23 ਅਕਤੂਬਰ – ਏਸ਼ੀਆ ਕੱਪ ਜਿੱਤ ਕੇ ਭਾਰਤ ਪਰਤੀ ਭਾਰਤੀ ਹਾਕੀ ਟੀਮ ਦਾ ਅੱਜ ਦਿੱਲੀ ਦੇ ਹਵਾਈ ਅੱਡੇ ਤੇ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ| ਇਸ ਮੌਕੇ ਭਾਰਤੀ ਟੀਮ ਦੇ ਖਿਡਾਰੀ ਬੇਹੱਦ ਖੁਸ਼ ਸਨ ਅਤੇ ਲੋਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਕਾਫੀ ਉਤਸਾਹਿਤ ਸਨ|
ਵਰਨਣਯੋਗ ਹੈ ਕਿ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ‘ਚ ਭਾਰਤ ਨੇ ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਤੀਸਰੀ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂਅ ਕੀਤਾ |