ਐਕਸ਼ਨ ਮੋਡ ‘ਚ ਸੀਐਮ ਮਾਨ ਪਟਿਆਲਾ ਤੇ ਫਿਰੋਜ਼ਪੁਰ ਦੇ ਆਗੂਆਂ ਦੀ ਸੱਦੀ ਮੀਟਿੰਗ
ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਪਾਰਟੀ ਦੇ ਸੰਗਠਨ ਨੂੰ ਲੈ ਕੇ ਐਕਸ਼ਨ ਮੋਡ ‘ਚ ਆ ਚੁੱਕੇ ਹਨ। ਪਾਰਟੀ ਦੇ ਵਿਧਾਇਕਾਂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸੀਐਮ ਨੇ ਅੱਜ ਫਿਰੋਜ਼ਪੁਰ ਅਤੇ ਪਟਿਆਲਾ ਦੇ ਆਗੂਆਂ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਅੱਜ 3 ਵਜੇ ਮੁਖ ਮੰਤਰੀ ਦੇ ਨਿਵਾਸ ‘ਤੇ ਇਹ ਮੀਟਿੰਗ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ‘ਚ ਮਿੱਥੇ ਟੀਚੇ ਮੁਤਾਬਕ ਨਤੀਜੇ ਨਾ ਮਿਲਣ ਤੋਂ ਬਾਅਦ ਪਾਰਟੀ ਵੱਲੋ ਇਸਦੇ ਉੱਪਰ ਮੰਥਨ ਕੀਤਾ ਜਾ ਰਿਹਾ ਹੈ।