ਐਕਸਾਈਜ਼ ਪਾਲਿਸੀ ਨੂੰ ਲੈ ਕੇ ਚੱਲ ਰਹੀ ਸੀਬੀਆਈ ਜਾਂਚ ਵਿਚਾਲੇ ਮਨੀਸ਼ ਸਿਸੋਦੀਆ ਦਾ ਵੱਡਾ ਦਾਅਵਾ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)-ਦਿੱਲੀ ਦੀ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਚੱਲ ਰਹੀ ਸੀਬੀਆਈ ਜਾਂਚ ਵਿਚਾਲੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਵੱਡਾ ਦਾਅਵਾ ਕੀਤਾ ਹੈ। ਸਿਸੋਦੀਆ ਨੇ ਟਵੀਟ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ “ਮੇਰੇ ਕੋਲ ਭਾਜਪਾ ਦਾ ਸੰਦੇਸ਼ ਆਇਆ ਹੈ ਕਿ ਤੁਸੀਂ ਭਾਜਪਾ ‘ਚ ਸ਼ਾਮਲ ਹੋ ਜਾਓ ਅਤੇ ਸੀਬੀਆਈ ਈਡੀ ਦੇ ਸਾਰੇ ਕੇਸ ਬੰਦ ਕਰਵਾ ਦਿੱਤੇ ਜਾਣਗੇ। ਭਾਜਪਾ ਨੂੰ ਮੇਰਾ ਜਵਾਬ ਹੈ ਕਿ ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਮੈਂ ਰਾਜਪੂਤ ਹਾਂ। ਮੈਂ ਆਪਣਾ ਸਿਰ ਵੱਢ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ਕਾਰਾਂ ਅੱਗੇ ਨਹੀਂ ਝੁਕਾਂਗਾ।
मेरे पास भाजपा का संदेश आया है- “आप” तोड़कर भाजपा में आ जाओ, सारे CBI ED के केस बंद करवा देंगे
मेरा भाजपा को जवाब- मैं महाराणा प्रताप का वंशज हूँ, राजपूत हूँ। सर कटा लूँगा लेकिन भ्रष्टाचारियो-षड्यंत्रकारियोंके सामने झुकूँगा नहीं। मेरे ख़िलाफ़ सारे केस झूठे हैं।जो करना है कर लो
— Manish Sisodia (@msisodia) August 22, 2022